ਲਗਿ ਲਗਿ ਪ੍ਰੀਤਿ ਬਹੁ ਪ੍ਰੀਤਿ ਲਗਾਈ ਲਗਿ ਸਾਧੂ ਸੰਗਿ ਸਵਾਰੇ ॥ ਗੁਰ ਕੇ ਬਚਨ ਸਤਿ ਸਤਿ ਕਰਿ ਮਾਨੇ ਮੇਰੇ ਠਾਕੁਰ ਬਹੁਤੁ ਪਿਆਰੇ ॥੬॥
ਪੂਰਬਿ ਜਨਮਿ ਪਰਚੂਨ ਕਮਾਏ ਹਰਿ ਹਰਿ ਹਰਿ ਨਾਮਿ ਪਿਆਰੇ ॥ ਗੁਰ ਪ੍ਰਸਾਦਿ ਅੰਮ੍ਰਿਤ ਰਸੁ ਪਾਇਆ ਰਸੁ ਗਾਵੈ ਰਸੁ ਵੀਚਾਰੇ ॥੭॥
ਹਰਿ ਹਰਿ ਰੂਪ ਰੰਗ ਸਭਿ ਤੇਰੇ ਮੇਰੇ ਲਾਲਨ ਲਾਲ ਗੁਲਾਰੇ ॥ ਜੈਸਾ ਰੰਗੁ ਦੇਹਿ ਸੋ ਹੋਵੈ ਕਿਆ ਨਾਨਕ ਜੰਤ ਵਿਚਾਰੇ ॥੮॥੩॥
ਨਟ ਮਹਲਾ ੪ ॥
ਰਾਮ ਗੁਰ ਸਰਨਿ ਪ੍ਰਭੂ ਰਖਵਾਰੇ ॥ ਜਿਉ ਕੁੰਚਰੁ ਤਦੂਐ ਪਕਰਿ ਚਲਾਇਓ ਕਰਿ ਊਪਰੁ ਕਢਿ ਨਿਸਤਾਰੇ ॥੧॥ ਰਹਾਉ ॥
ਪ੍ਰਭ ਕੇ ਸੇਵਕ ਬਹੁਤੁ ਅਤਿ ਨੀਕੇ ਮਨਿ ਸਰਧਾ ਕਰਿ ਹਰਿ ਧਾਰੇ ॥ ਮੇਰੇ ਪ੍ਰਭਿ ਸਰਧਾ ਭਗਤਿ ਮਨਿ ਭਾਵੈ ਜਨ ਕੀ ਪੈਜ ਸਵਾਰੇ ॥੧॥
ਹਰਿ ਹਰਿ ਸੇਵਕੁ ਸੇਵਾ ਲਾਗੈ ਸਭੁ ਦੇਖੈ ਬ੍ਰਹਮ ਪਸਾਰੇ ॥ ਏਕੁ ਪੁਰਖੁ ਇਕੁ ਨਦਰੀ ਆਵੈ ਸਭ ਏਕਾ ਨਦਰਿ ਨਿਹਾਰੇ ॥੨॥
ਹਰਿ ਪ੍ਰਭੁ ਠਾਕੁਰੁ ਰਵਿਆ ਸਭ ਠਾਈ ਸਭੁ ਚੇਰੀ ਜਗਤੁ ਸਮਾਰੇ ॥ ਆਪਿ ਦਇਆਲੁ ਦਇਆ ਦਾਨੁ ਦੇਵੈ ਵਿਚਿ ਪਾਥਰ ਕੀਰੇ ਕਾਰੇ ॥੩॥
ਅੰਤਰਿ ਵਾਸੁ ਬਹੁਤੁ ਮੁਸਕਾਈ ਭ੍ਰਮਿ ਭੂਲਾ ਮਿਰਗੁ ਸਿੰਙ੍ਹਾਰੇ ॥ ਬਨੁ ਬਨੁ ਢੂਢਿ ਢੂਢਿ ਫਿਰਿ ਥਾਕੀ ਗੁਰਿ ਪੂਰੈ ਘਰਿ ਨਿਸਤਾਰੇ ॥੪॥
ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ ॥ ਗੁਰੁ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ ॥੫॥
ਸਭੁ ਹੈ ਬ੍ਰਹਮੁ ਬ੍ਰਹਮੁ ਹੈ ਪਸਰਿਆ ਮਨਿ ਬੀਜਿਆ ਖਾਵਾਰੇ ॥ ਜਿਉ ਜਨ ਚੰਦ੍ਰਹਾਂਸੁ ਦੁਖਿਆ ਧ੍ਰਿਸਟਬੁਧੀ ਅਪੁਨਾ ਘਰੁ ਲੂਕੀ ਜਾਰੇ ॥੬॥
ਪ੍ਰਭ ਕਉ ਜਨੁ ਅੰਤਰਿ ਰਿਦ ਲੋਚੈ ਪ੍ਰਭ ਜਨ ਕੇ ਸਾਸ ਨਿਹਾਰੇ ॥ ਕ੍ਰਿਪਾ ਕ੍ਰਿਪਾ ਕਰਿ ਭਗਤਿ ਦ੍ਰਿੜਾਏ ਜਨ ਪੀਛੈ ਜਗੁ ਨਿਸਤਾਰੇ ॥੭॥
ਆਪਨ ਆਪਿ ਆਪਿ ਪ੍ਰਭੁ ਠਾਕੁਰੁ ਪ੍ਰਭੁ ਆਪੇ ਸ੍ਰਿਸਟਿ ਸਵਾਰੇ ॥ ਜਨ ਨਾਨਕ ਆਪੇ ਆਪਿ ਸਭੁ ਵਰਤੈ ਕਰਿ ਕ੍ਰਿਪਾ ਆਪਿ ਨਿਸਤਾਰੇ ॥੮॥੪॥
ਨਟ ਮਹਲਾ ੪ ॥
ਰਾਮ ਕਰਿ ਕਿਰਪਾ ਲੇਹੁ ਉਬਾਰੇ ॥ ਜਿਉ ਪਕਰਿ ਦ੍ਰੋਪਤੀ ਦੁਸਟਾਂ ਆਨੀ ਹਰਿ ਹਰਿ ਲਾਜ ਨਿਵਾਰੇ ॥੧॥ ਰਹਾਉ ॥
ਕਰਿ ਕਿਰਪਾ ਜਾਚਿਕ ਜਨ ਤੇਰੇ ਇਕੁ ਮਾਗਉ ਦਾਨੁ ਪਿਆਰੇ ॥ ਸਤਿਗੁਰ ਕੀ ਨਿਤ ਸਰਧਾ ਲਾਗੀ ਮੋ ਕਉ ਹਰਿ ਗੁਰੁ ਮੇਲਿ ਸਵਾਰੇ ॥੧॥
ਸਾਕਤ ਕਰਮ ਪਾਣੀ ਜਿਉ ਮਥੀਐ ਨਿਤ ਪਾਣੀ ਝੋਲ ਝੁਲਾਰੇ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਕਢਿ ਮਾਖਨ ਕੇ ਗਟਕਾਰੇ ॥੨॥
ਨਿਤ ਨਿਤ ਕਾਇਆ ਮਜਨੁ ਕੀਆ ਨਿਤ ਮਲਿ ਮਲਿ ਦੇਹ ਸਵਾਰੇ ॥
lag lag preet bahu preet lagaiee lag saadhoo sa(n)g savaare ||
gur ke bachan sat sat kar maane mere Thaakur bahut piaare ||6||
poorab janam parachoon kamaae har har har naam piaare ||
gur prasaadh a(n)mirat ras paiaa ras gaavai ras veechaare ||7||
har har roop ra(n)g sabh tere mere laalan laal gulaare ||
jaisaa ra(n)g dheh so hovai kiaa naanak ja(n)t vichaare ||8||3||
naT mahalaa chauthhaa ||
raam gur saran prabhoo rakhavaare ||
jiau ku(n)char tadhooaai pakar chalaio kar uoopar kadd nisataare ||1|| rahaau ||
prabh ke sevak bahut at neeke man saradhaa kar har dhaare ||
mere prabh saradhaa bhagat man bhaavai jan kee paij savaare ||1||
har har sevak sevaa laagai sabh dhekhai braham pasaare ||
ek purakh ik nadharee aavai sabh ekaa nadhar nihaare ||2||
har prabh Thaakur raviaa sabh Thaiee sabh cheree jagat samaare ||
aap dhiaal dhiaa dhaan dhevai vich paathar keere kaare ||3||
a(n)tar vaas bahut musakaiee bhram bhoolaa mirag si(n)n(g)haare ||
ban ban ddoodd ddoodd fir thaakee gur poorai ghar nisataare ||4||
baanee guroo guroo hai baanee vich baanee a(n)mrit saare ||
gur baanee kahai sevak jan maanai paratakh guroo nisataare ||5||
sabh hai braham braham hai pasariaa man beejiaa khaavaare ||
jiau jan cha(n)dhrahaa(n)s dhukhiaa dhirasaTabudhee apunaa ghar lookee jaare ||6||
prabh kau jan a(n)tar ridh lochai prabh jan ke saas nihaare ||
kirapaa kirapaa kar bhagat dhiraRaae jan peechhai jag nisataare ||7||
aapan aap aap prabh Thaakur prabh aape sirasaT savaare ||
jan naanak aape aap sabh varatai kar kirapaa aap nisataare ||8||4||
naT mahalaa chauthhaa ||
raam kar kirapaa leh ubaare ||
jiau pakar dhropatee dhusaTaa(n) aanee har har laaj nivaare ||1|| rahaau ||
kar kirapaa jaachik jan tere ik maagau dhaan piaare ||
satigur kee nit saradhaa laagee mo kau har gur mel savaare ||1||
saakat karam paanee jiau matheeaai nit paanee jhol jhulaare ||
mil satasa(n)gat param padh paiaa kadd maakhan ke gaTakaare ||2||
nit nit kaiaa majan keeaa nit mal mal dheh savaare ||