ਮੇਰੇ ਸਤਿਗੁਰ ਕੇ ਮਨਿ ਬਚਨ ਨ ਭਾਏ ਸਭ ਫੋਕਟ ਚਾਰ ਸੀਗਾਰੇ ॥੩॥
ਮਟਕਿ ਮਟਕਿ ਚਲੁ ਸਖੀ ਸਹੇਲੀ ਮੇਰੇ ਠਾਕੁਰ ਕੇ ਗੁਨ ਸਾਰੇ ॥ ਗੁਰਮੁਖਿ ਸੇਵਾ ਮੇਰੇ ਪ੍ਰਭ ਭਾਈ ਮੈ ਸਤਿਗੁਰ ਅਲਖੁ ਲਖਾਰੇ ॥੪॥
ਨਾਰੀ ਪੁਰਖੁ ਪੁਰਖੁ ਸਭ ਨਾਰੀ ਸਭੁ ਏਕੋ ਪੁਰਖੁ ਮੁਰਾਰੇ ॥ ਸੰਤ ਜਨਾ ਕੀ ਰੇਨੁ ਮਨਿ ਭਾਈ ਮਿਲਿ ਹਰਿ ਜਨ ਹਰਿ ਨਿਸਤਾਰੇ ॥੫॥
ਗ੍ਰਾਮ ਗ੍ਰਾਮ ਨਗਰ ਸਭ ਫਿਰਿਆ ਰਿਦ ਅੰਤਰਿ ਹਰਿ ਜਨ ਭਾਰੇ ॥ ਸਰਧਾ ਸਰਧਾ ਉਪਾਇ ਮਿਲਾਏ ਮੋ ਕਉ ਹਰਿ ਗੁਰ ਗੁਰਿ ਨਿਸਤਾਰੇ ॥੬॥
ਪਵਨ ਸੂਤੁ ਸਭੁ ਨੀਕਾ ਕਰਿਆ ਸਤਿਗੁਰਿ ਸਬਦੁ ਵੀਚਾਰੇ ॥ ਨਿਜ ਘਰਿ ਜਾਇ ਅੰਮ੍ਰਿਤ ਰਸੁ ਪੀਆ ਬਿਨੁ ਨੈਨਾ ਜਗਤੁ ਨਿਹਾਰੇ ॥੭॥
ਤਉ ਗੁਨ ਈਸ ਬਰਨਿ ਨਹੀ ਸਾਕਉ ਤੁਮ ਮੰਦਰ ਹਮ ਨਿਕ ਕੀਰੇ ॥ ਨਾਨਕ ਕ੍ਰਿਪਾ ਕਰਹੁ ਗੁਰ ਮੇਲਹੁ ਮੈ ਰਾਮੁ ਜਪਤ ਮਨੁ ਧੀਰੇ ॥੮॥੫॥
ਨਟ ਮਹਲਾ ੪ ॥
ਮੇਰੇ ਮਨ ਭਜੁ ਠਾਕੁਰ ਅਗਮ ਅਪਾਰੇ ॥ ਹਮ ਪਾਪੀ ਬਹੁ ਨਿਰਗੁਣੀਆਰੇ ਕਰਿ ਕਿਰਪਾ ਗੁਰਿ ਨਿਸਤਾਰੇ ॥੧॥ ਰਹਾਉ ॥
ਸਾਧੂ ਪੁਰਖ ਸਾਧ ਜਨ ਪਾਏ ਇਕ ਬਿਨਉ ਕਰਉ ਗੁਰ ਪਿਆਰੇ ॥ ਰਾਮ ਨਾਮੁ ਧਨੁ ਪੂਜੀ ਦੇਵਹੁ ਸਭੁ ਤਿਸਨਾ ਭੂਖ ਨਿਵਾਰੇ ॥੧॥
ਪਚੈ ਪਤੰਗੁ ਮ੍ਰਿਗ ਭ੍ਰਿੰਗ ਕੁੰਚਰ ਮੀਨ ਇਕ ਇੰਦ੍ਰੀ ਪਕਰਿ ਸਘਾਰੇ ॥ ਪੰਚ ਭੂਤ ਸਬਲ ਹੈ ਦੇਹੀ ਗੁਰੁ ਸਤਿਗੁਰੁ ਪਾਪ ਨਿਵਾਰੇ ॥੨॥
ਸਾਸਤ੍ਰ ਬੇਦ ਸੋਧਿ ਸੋਧਿ ਦੇਖੇ ਮੁਨਿ ਨਾਰਦ ਬਚਨ ਪੁਕਾਰੇ ॥ ਰਾਮ ਨਾਮੁ ਪੜਹੁ ਗਤਿ ਪਾਵਹੁ ਸਤਸੰਗਤਿ ਗੁਰਿ ਨਿਸਤਾਰੇ ॥੩॥
ਪ੍ਰੀਤਮ ਪ੍ਰੀਤਿ ਲਗੀ ਪ੍ਰਭ ਕੇਰੀ ਜਿਵ ਸੂਰਜੁ ਕਮਲੁ ਨਿਹਾਰੇ ॥ ਮੇਰ ਸੁਮੇਰ ਮੋਰੁ ਬਹੁ ਨਾਚੈ ਜਬ ਉਨਵੈ ਘਨ ਘਨਹਾਰੇ ॥੪॥
ਸਾਕਤ ਕਉ ਅੰਮ੍ਰਿਤ ਬਹੁ ਸਿੰਚਹੁ ਸਭ ਡਾਲ ਫੂਲ ਬਿਸੁਕਾਰੇ ॥ ਜਿਉ ਜਿਉ ਨਿਵਹਿ ਸਾਕਤ ਨਰ ਸੇਤੀ ਛੇੜਿ ਛੇੜਿ ਕਢੈ ਬਿਖੁ ਖਾਰੇ ॥੫॥
ਸੰਤਨ ਸੰਤ ਸਾਧ ਮਿਲਿ ਰਹੀਐ ਗੁਣ ਬੋਲਹਿ ਪਰਉਪਕਾਰੇ ॥ ਸੰਤੈ ਸੰਤੁ ਮਿਲੈ ਮਨੁ ਬਿਗਸੈ ਜਿਉ ਜਲ ਮਿਲਿ ਕਮਲ ਸਵਾਰੇ ॥੬॥
ਲੋਭ ਲਹਰਿ ਸਭੁ ਸੁਆਨੁ ਹਲਕੁ ਹੈ ਹਲਕਿਓ ਸਭਹਿ ਬਿਗਾਰੇ ॥ ਮੇਰੇ ਠਾਕੁਰ ਕੈ ਦੀਬਾਨਿ ਖਬਰਿ ਹੋੁਈ ਗੁਰਿ ਗਿਆਨੁ ਖੜਗੁ ਲੈ ਮਾਰੇ ॥੭॥
ਰਾਖੁ ਰਾਖੁ ਰਾਖੁ ਪ੍ਰਭ ਮੇਰੇ ਮੈ ਰਾਖਹੁ ਕਿਰਪਾ ਧਾਰੇ ॥ ਨਾਨਕ ਮੈ ਧਰ ਅਵਰ ਨ ਕਾਈ ਮੈ ਸਤਿਗੁਰੁ ਗੁਰੁ ਨਿਸਤਾਰੇ ॥੮॥੬॥ ਛਕਾ ੧ ॥
mere satigur ke man bachan na bhaae sabh fokaT chaar seegaare ||3||
maTak maTak chal sakhee sahelee mere Thaakur ke gun saare ||
gurmukh sevaa mere prabh bhaiee mai satigur alakh lakhaare ||4||
naaree purakh purakh sabh naaree sabh eko purakh muraare ||
sa(n)t janaa kee ren man bhaiee mil har jan har nisataare ||5||
graam graam nagar sabh firiaa ridh a(n)tar har jan bhaare ||
saradhaa saradhaa upai milaae mo kau har gur gur nisataare ||6||
pavan soot sabh neekaa kariaa satigur sabadh veechaare ||
nij ghar jai a(n)mirat ras peeaa bin nainaa jagat nihaare ||7||
tau gun iees baran nahee saakau tum ma(n)dhar ham nik keere ||
naanak kirapaa karahu gur melahu mai raam japat man dheere ||8||5||
naT mahalaa chauthhaa ||
mere man bhaj Thaakur agam apaare ||
ham paapee bahu niraguneeaare kar kirapaa gur nisataare ||1|| rahaau ||
saadhoo purakh saadh jan paae ik binau karau gur piaare ||
raam naam dhan poojee dhevahu sabh tisanaa bhookh nivaare ||1||
pachai pata(n)g mirag bhira(n)g ku(n)char meen ik i(n)dhree pakar saghaare ||
pa(n)ch bhoot sabal hai dhehee gur satigur paap nivaare ||2||
saasatr bedh sodh sodh dhekhe mun naaradh bachan pukaare ||
raam naam paRahu gat paavahu satasa(n)gat gur nisataare ||3||
preetam preet lagee prabh keree jiv sooraj kamal nihaare ||
mer sumer mor bahu naachai jab unavai ghan ghanahaare ||4||
saakat kau a(n)mirat bahu si(n)chahu sabh ddaal fool bisukaare ||
jiau jiau niveh saakat nar setee chheR chheR kaddai bikh khaare ||5||
sa(n)tan sa(n)t saadh mil raheeaai gun boleh paraupakaare ||
sa(n)tai sa(n)t milai man bigasai jiau jal mil kamal savaare ||6||
lobh lahar sabh suaan halak hai halakio sabheh bigaare ||
mere Thaakur kai dheebaan khabar huoiee gur giaan khaRag lai maare ||7||
raakh raakh raakh prabh mere mai raakhahu kirapaa dhaare ||
naanak mai dhar avar na kaiee mai satigur gur nisataare ||8||6||
chhakaa 1 ||