Sri Guru Granth Sahib

ਅੰਗ ੯੮੪

ਰਾਗੁ ਮਾਲੀ ਗਉੜਾ ਮਹਲਾ ੪
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਅਨਿਕ ਜਤਨ ਕਰਿ ਰਹੇ ਹਰਿ ਅੰਤੁ ਨਾਹੀ ਪਾਇਆ ॥ ਹਰਿ ਅਗਮ ਅਗਮ ਅਗਾਧਿ ਬੋਧਿ ਆਦੇਸੁ ਹਰਿ ਪ੍ਰਭ ਰਾਇਆ ॥੧॥ ਰਹਾਉ ॥
ਕਾਮੁ ਕ੍ਰੋਧੁ ਲੋਭੁ ਮੋਹੁ ਨਿਤ ਝਗਰਤੇ ਝਗਰਾਇਆ ॥ ਹਮ ਰਾਖੁ ਰਾਖੁ ਦੀਨ ਤੇਰੇ ਹਰਿ ਸਰਨਿ ਹਰਿ ਪ੍ਰਭ ਆਇਆ ॥੧॥
ਸਰਣਾਗਤੀ ਪ੍ਰਭ ਪਾਲਤੇ ਹਰਿ ਭਗਤਿ ਵਛਲੁ ਨਾਇਆ ॥ ਪ੍ਰਹਿਲਾਦੁ ਜਨੁ ਹਰਨਾਖਿ ਪਕਰਿਆ ਹਰਿ ਰਾਖਿ ਲੀਓ ਤਰਾਇਆ ॥੨॥
ਹਰਿ ਚੇਤਿ ਰੇ ਮਨ ਮਹਲੁ ਪਾਵਣ ਸਭ ਦੂਖ ਭੰਜਨੁ ਰਾਇਆ ॥ ਭਉ ਜਨਮ ਮਰਨ ਨਿਵਾਰਿ ਠਾਕੁਰ ਹਰਿ ਗੁਰਮਤੀ ਪ੍ਰਭੁ ਪਾਇਆ ॥੩॥
ਹਰਿ ਪਤਿਤ ਪਾਵਨ ਨਾਮੁ ਸੁਆਮੀ ਭਉ ਭਗਤ ਭੰਜਨੁ ਗਾਇਆ ॥ ਹਰਿ ਹਾਰੁ ਹਰਿ ਉਰਿ ਧਾਰਿਓ ਜਨ ਨਾਨਕ ਨਾਮਿ ਸਮਾਇਆ ॥੪॥੧॥
ਮਾਲੀ ਗਉੜਾ ਮਹਲਾ ੪ ॥
ਜਪਿ ਮਨ ਰਾਮ ਨਾਮੁ ਸੁਖਦਾਤਾ ॥ ਸਤਸੰਗਤਿ ਮਿਲਿ ਹਰਿ ਸਾਦੁ ਆਇਆ ਗੁਰਮੁਖਿ ਬ੍ਰਹਮੁ ਪਛਾਤਾ ॥੧॥ ਰਹਾਉ ॥
ਵਡਭਾਗੀ ਗੁਰ ਦਰਸਨੁ ਪਾਇਆ ਗੁਰਿ ਮਿਲਿਐ ਹਰਿ ਪ੍ਰਭੁ ਜਾਤਾ ॥ ਦੁਰਮਤਿ ਮੈਲੁ ਗਈ ਸਭ ਨੀਕਰਿ ਹਰਿ ਅੰਮ੍ਰਿਤਿ ਹਰਿ ਸਰਿ ਨਾਤਾ ॥੧॥
ਧਨੁ ਧਨੁ ਸਾਧ ਜਿਨੑੀ ਹਰਿ ਪ੍ਰਭੁ ਪਾਇਆ ਤਿਨੑ ਪੂਛਉ ਹਰਿ ਕੀ ਬਾਤਾ ॥ ਪਾਇ ਲਗਉ ਨਿਤ ਕਰਉ ਜੁਦਰੀਆ ਹਰਿ ਮੇਲਹੁ ਕਰਮਿ ਬਿਧਾਤਾ ॥੨॥
ਲਿਲਾਟ ਲਿਖੇ ਪਾਇਆ ਗੁਰੁ ਸਾਧੂ ਗੁਰ ਬਚਨੀ ਮਨੁ ਤਨੁ ਰਾਤਾ ॥ ਹਰਿ ਪ੍ਰਭ ਆਇ ਮਿਲੇ ਸੁਖੁ ਪਾਇਆ ਸਭ ਕਿਲਵਿਖ ਪਾਪ ਗਵਾਤਾ ॥੩॥
ਰਾਮ ਰਸਾਇਣੁ ਜਿਨੑ ਗੁਰਮਤਿ ਪਾਇਆ ਤਿਨੑ ਕੀ ਊਤਮ ਬਾਤਾ ॥ ਤਿਨ ਕੀ ਪੰਕ ਪਾਈਐ ਵਡਭਾਗੀ ਜਨ ਨਾਨਕੁ ਚਰਨਿ ਪਰਾਤਾ ॥੪॥੨॥

Ang 984

raag maalee gauRaa mahalaa chauthhaa
ikOankaar sat naam karataa purakh nirabhau niravair akaal moorat ajoonee saibha(n) gur prasaadh ||
anik jatan kar rahe har a(n)t naahee paiaa ||
har agam agam agaadh bodh aadhes har prabh raiaa ||1|| rahaau ||
kaam karodh lobh moh nit jhagarate jhagaraiaa ||
ham raakh raakh dheen tere har saran har prabh aaiaa ||1||
saranaagatee prabh paalate har bhagat vachhal naiaa ||
prahilaadh jan haranaakh pakariaa har raakh leeo taraiaa ||2||
har chet re man mahal paavan sabh dhookh bha(n)jan raiaa ||
bhau janam maran nivaar Thaakur har gurmatee prabh paiaa ||3||
har patit paavan naam suaamee bhau bhagat bha(n)jan gaiaa ||
har haar har ur dhaario jan naanak naam samaiaa ||4||1||
maalee gauRaa mahalaa chauthhaa ||
jap man raam naam sukhadhaataa ||
satasa(n)gat mil har saadh aaiaa gurmukh braham pachhaataa ||1|| rahaau ||
vaddabhaagee gur dharasan paiaa gur miliaai har prabh jaataa ||
dhuramat mail giee sabh neekar har a(n)mirat har sar naataa ||1||
dhan dhan saadh jin(h)ee har prabh paiaa tin(h) poochhau har kee baataa ||
pai lagau nit karau judhareeaa har melahu karam bidhaataa ||2||
lilaaT likhe paiaa gur saadhoo gur bachanee man tan raataa ||
har prabh aai mile sukh paiaa sabh kilavikh paap gavaataa ||3||
raam rasain jin(h) gurmat paiaa tin(h) kee uootam baataa ||
tin kee pa(n)k paieeaai vaddabhaagee jan naanak charan paraataa ||4||2||