ਆਲ ਜਾਲ ਬਿਕਾਰ ਤਜਿ ਸਭਿ ਹਰਿ ਗੁਨਾ ਨਿਤਿ ਗਾਉ ॥ ਕਰ ਜੋੜਿ ਨਾਨਕੁ ਦਾਨੁ ਮਾਂਗੈ ਦੇਹੁ ਅਪਨਾ ਨਾਉ ॥੨॥੧॥੬॥
ਮਾਲੀ ਗਉੜਾ ਮਹਲਾ ੫ ॥
ਪ੍ਰਭ ਸਮਰਥ ਦੇਵ ਅਪਾਰ ॥ ਕਉਨੁ ਜਾਨੈ ਚਲਿਤ ਤੇਰੇ ਕਿਛੁ ਅੰਤੁ ਨਾਹੀ ਪਾਰ ॥੧॥ ਰਹਾਉ ॥
ਇਕ ਖਿਨਹਿ ਥਾਪਿ ਉਥਾਪਦਾ ਘੜਿ ਭੰਨਿ ਕਰਨੈਹਾਰੁ ॥ ਜੇਤ ਕੀਨ ਉਪਾਰਜਨਾ ਪ੍ਰਭੁ ਦਾਨੁ ਦੇਇ ਦਾਤਾਰ ॥੧॥
ਹਰਿ ਸਰਨਿ ਆਇਓ ਦਾਸੁ ਤੇਰਾ ਪ੍ਰਭ ਊਚ ਅਗਮ ਮੁਰਾਰ ॥ ਕਢਿ ਲੇਹੁ ਭਉਜਲ ਬਿਖਮ ਤੇ ਜਨੁ ਨਾਨਕੁ ਸਦ ਬਲਿਹਾਰ ॥੨॥੨॥੭॥
ਮਾਲੀ ਗਉੜਾ ਮਹਲਾ ੫ ॥
ਮਨਿ ਤਨਿ ਬਸਿ ਰਹੇ ਗੋਪਾਲ ॥ ਦੀਨ ਬਾਂਧਵ ਭਗਤਿ ਵਛਲ ਸਦਾ ਸਦਾ ਕ੍ਰਿਪਾਲ ॥੧॥ ਰਹਾਉ ॥
ਆਦਿ ਅੰਤੇ ਮਧਿ ਤੂਹੈ ਪ੍ਰਭ ਬਿਨਾ ਨਾਹੀ ਕੋਇ ॥ ਪੂਰਿ ਰਹਿਆ ਸਗਲ ਮੰਡਲ ਏਕੁ ਸੁਆਮੀ ਸੋਇ ॥੧॥
ਕਰਨਿ ਹਰਿ ਜਸੁ ਨੇਤ੍ਰ ਦਰਸਨੁ ਰਸਨਿ ਹਰਿ ਗੁਨ ਗਾਉ ॥ ਬਲਿਹਾਰਿ ਜਾਏ ਸਦਾ ਨਾਨਕੁ ਦੇਹੁ ਅਪਣਾ ਨਾਉ ॥੨॥੩॥੮॥੬॥੧੪॥
ਮਾਲੀ ਗਉੜਾ ਬਾਣੀ ਭਗਤ ਨਾਮਦੇਵ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਧਨਿ ਧੰਨਿ ਓ ਰਾਮ ਬੇਨੁ ਬਾਜੈ ॥ ਮਧੁਰ ਮਧੁਰ ਧੁਨਿ ਅਨਹਤ ਗਾਜੈ ॥੧॥ ਰਹਾਉ ॥
ਧਨਿ ਧਨਿ ਮੇਘਾ ਰੋਮਾਵਲੀ ॥ ਧਨਿ ਧਨਿ ਕ੍ਰਿਸਨ ਓਢੈ ਕਾਂਬਲੀ ॥੧॥
ਧਨਿ ਧਨਿ ਤੂ ਮਾਤਾ ਦੇਵਕੀ ॥ ਜਿਹ ਗ੍ਰਿਹ ਰਮਈਆ ਕਵਲਾਪਤੀ ॥੨॥
ਧਨਿ ਧਨਿ ਬਨ ਖੰਡ ਬਿੰਦ੍ਰਾਬਨਾ ॥ ਜਹ ਖੇਲੈ ਸ੍ਰੀ ਨਾਰਾਇਨਾ ॥੩॥
ਬੇਨੁ ਬਜਾਵੈ ਗੋਧਨੁ ਚਰੈ ॥ ਨਾਮੇ ਕਾ ਸੁਆਮੀ ਆਨਦ ਕਰੈ ॥੪॥੧॥
ਮੇਰੋ ਬਾਪੁ ਮਾਧਉ ਤੂ ਧਨੁ ਕੇਸੌ ਸਾਂਵਲੀਓ ਬੀਠੁਲਾਇ ॥੧॥ ਰਹਾਉ ॥
ਕਰ ਧਰੇ ਚਕ੍ਰ ਬੈਕੁੰਠ ਤੇ ਆਏ ਗਜ ਹਸਤੀ ਕੇ ਪ੍ਰਾਨ ਉਧਾਰੀਅਲੇ ॥ ਦੁਹਸਾਸਨ ਕੀ ਸਭਾ ਦ੍ਰੋਪਤੀ ਅੰਬਰ ਲੇਤ ਉਬਾਰੀਅਲੇ ॥੧॥
ਗੋਤਮ ਨਾਰਿ ਅਹਲਿਆ ਤਾਰੀ ਪਾਵਨ ਕੇਤਕ ਤਾਰੀਅਲੇ ॥ ਐਸਾ ਅਧਮੁ ਅਜਾਤਿ ਨਾਮਦੇਉ ਤਉ ਸਰਨਾਗਤਿ ਆਈਅਲੇ ॥੨॥੨॥
ਸਭੈ ਘਟ ਰਾਮੁ ਬੋਲੈ ਰਾਮਾ ਬੋਲੈ ॥ ਰਾਮ ਬਿਨਾ ਕੋ ਬੋਲੈ ਰੇ ॥੧॥ ਰਹਾਉ ॥
ਏਕਲ ਮਾਟੀ ਕੁੰਜਰ ਚੀਟੀ ਭਾਜਨ ਹੈਂ ਬਹੁ ਨਾਨਾ ਰੇ ॥ ਅਸਥਾਵਰ ਜੰਗਮ ਕੀਟ ਪਤੰਗਮ ਘਟਿ ਘਟਿ ਰਾਮੁ ਸਮਾਨਾ ਰੇ ॥੧॥
ਏਕਲ ਚਿੰਤਾ ਰਾਖੁ ਅਨੰਤਾ ਅਉਰ ਤਜਹੁ ਸਭ ਆਸਾ ਰੇ ॥ ਪ੍ਰਣਵੈ ਨਾਮਾ ਭਏ ਨਿਹਕਾਮਾ ਕੋ ਠਾਕੁਰੁ ਕੋ ਦਾਸਾ ਰੇ ॥੨॥੩॥
aal jaal bikaar taj sabh har gunaa nit gaau ||
kar joR naanak dhaan maa(n)gai dheh apanaa naau ||2||1||6||
maalee gauRaa mahalaa panjavaa ||
prabh samarath dhev apaar ||
kaun jaanai chalit tere kichh a(n)t naahee paar ||1|| rahaau ||
eik khineh thaap uthaapadhaa ghaR bha(n)n karanaihaar ||
jet keen upaarajanaa prabh dhaan dhei dhaataar ||1||
har saran aaio dhaas teraa prabh uooch agam muraar ||
kadd leh bhaujal bikham te jan naanak sadh balihaar ||2||2||7||
maalee gauRaa mahalaa panjavaa ||
man tan bas rahe gopaal ||
dheen baa(n)dhav bhagat vachhal sadhaa sadhaa kirapaal ||1|| rahaau ||
aadh a(n)te madh toohai prabh binaa naahee koi ||
poor rahiaa sagal ma(n)ddal ek suaamee soi ||1||
karan har jas netr dharasan rasan har gun gaau ||
balihaar jaae sadhaa naanak dheh apanaa naau ||2||3||8||6||14||
maalee gauRaa baanee bhagat naamadhev jee kee
ikOankaar satigur prasaadh ||
dhan dha(n)n o raam ben baajai ||
madhur madhur dhun anahat gaajai ||1|| rahaau ||
dhan dhan meghaa romaavalee ||
dhan dhan kirasan oddai kaa(n)balee ||1||
dhan dhan too maataa dhevakee ||
jeh gireh ramieeaa kavalaapatee ||2||
dhan dhan ban kha(n)dd bi(n)dhraabanaa ||
jeh khelai sree naarainaa ||3||
ben bajaavai godhan charai ||
naame kaa suaamee aanadh karai ||4||1||
mero baap maadhau too dhan kesau saa(n)valeeo beeThulai ||1|| rahaau ||
kar dhare chakar baiku(n)Th te aae gaj hasatee ke praan udhaareeale ||
dhuhasaasan kee sabhaa dhropatee a(n)bar let ubaareeale ||1||
gotam naar ahaliaa taaree paavan ketak taareeale ||
aaisaa adham ajaat naamadheau tau saranaagat aaieeale ||2||2||
sabhai ghaT raam bolai raamaa bolai ||
raam binaa ko bolai re ||1|| rahaau ||
ekal maaTee ku(n)jar cheeTee bhaajan hai(n) bahu naanaa re ||
asathaavar ja(n)gam keeT pata(n)gam ghaT ghaT raam samaanaa re ||1||
ekal chi(n)taa raakh ana(n)taa aaur tajahu sabh aasaa re ||
pranavai naamaa bhe nihakaamaa ko Thaakur ko dhaasaa re ||2||3||