Sri Guru Granth Sahib

ਅੰਗ ੯੯੦

ਪਾਪ ਪਥਰ ਤਰਣੁ ਨ ਜਾਈ ॥ ਭਉ ਬੇੜਾ ਜੀਉ ਚੜਾਊ ॥ ਕਹੁ ਨਾਨਕ ਦੇਵੈ ਕਾਹੂ ॥੪॥੨॥
ਮਾਰੂ ਮਹਲਾ ੧ ਘਰੁ ੧ ॥
ਕਰਣੀ ਕਾਗਦੁ ਮਨੁ ਮਸਵਾਣੀ ਬੁਰਾ ਭਲਾ ਦੁਇ ਲੇਖ ਪਏ ॥ ਜਿਉ ਜਿਉ ਕਿਰਤੁ ਚਲਾਏ ਤਿਉ ਚਲੀਐ ਤਉ ਗੁਣ ਨਾਹੀ ਅੰਤੁ ਹਰੇ ॥੧॥
ਚਿਤ ਚੇਤਸਿ ਕੀ ਨਹੀ ਬਾਵਰਿਆ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥
ਜਾਲੀ ਰੈਨਿ ਜਾਲੁ ਦਿਨੁ ਹੂਆ ਜੇਤੀ ਘੜੀ ਫਾਹੀ ਤੇਤੀ ॥ ਰਸਿ ਰਸਿ ਚੋਗ ਚੁਗਹਿ ਨਿਤ ਫਾਸਹਿ ਛੂਟਸਿ ਮੂੜੇ ਕਵਨ ਗੁਣੀ ॥੨॥
ਕਾਇਆ ਆਰਣੁ ਮਨੁ ਵਿਚਿ ਲੋਹਾ ਪੰਚ ਅਗਨਿ ਤਿਤੁ ਲਾਗਿ ਰਹੀ ॥ ਕੋਇਲੇ ਪਾਪ ਪੜੇ ਤਿਸੁ ਊਪਰਿ ਮਨੁ ਜਲਿਆ ਸੰਨੑੀ ਚਿੰਤ ਭਈ ॥੩॥
ਭਇਆ ਮਨੂਰੁ ਕੰਚਨੁ ਫਿਰਿ ਹੋਵੈ ਜੇ ਗੁਰੁ ਮਿਲੈ ਤਿਨੇਹਾ ॥ ਏਕੁ ਨਾਮੁ ਅੰਮ੍ਰਿਤੁ ਓਹੁ ਦੇਵੈ ਤਉ ਨਾਨਕ ਤ੍ਰਿਸਟਸਿ ਦੇਹਾ ॥੪॥੩॥
ਮਾਰੂ ਮਹਲਾ ੧ ॥
ਬਿਮਲ ਮਝਾਰਿ ਬਸਸਿ ਨਿਰਮਲ ਜਲ ਪਦਮਨਿ ਜਾਵਲ ਰੇ ॥ ਪਦਮਨਿ ਜਾਵਲ ਜਲ ਰਸ ਸੰਗਤਿ ਸੰਗਿ ਦੋਖ ਨਹੀ ਰੇ ॥੧॥
ਦਾਦਰ ਤੂ ਕਬਹਿ ਨ ਜਾਨਸਿ ਰੇ ॥ ਭਖਸਿ ਸਿਬਾਲੁ ਬਸਸਿ ਨਿਰਮਲ ਜਲ ਅੰਮ੍ਰਿਤੁ ਨ ਲਖਸਿ ਰੇ ॥੧॥ ਰਹਾਉ ॥
ਬਸੁ ਜਲ ਨਿਤ ਨ ਵਸਤ ਅਲੀਅਲ ਮੇਰ ਚਚਾ ਗੁਨ ਰੇ ॥ ਚੰਦ ਕੁਮੁਦਨੀ ਦੂਰਹੁ ਨਿਵਸਸਿ ਅਨਭਉ ਕਾਰਨਿ ਰੇ ॥੨॥
ਅੰਮ੍ਰਿਤ ਖੰਡੁ ਦੂਧਿ ਮਧੁ ਸੰਚਸਿ ਤੂ ਬਨ ਚਾਤੁਰ ਰੇ ॥ ਅਪਨਾ ਆਪੁ ਤੂ ਕਬਹੁ ਨ ਛੋਡਸਿ ਪਿਸਨ ਪ੍ਰੀਤਿ ਜਿਉ ਰੇ ॥੩॥
ਪੰਡਿਤ ਸੰਗਿ ਵਸਹਿ ਜਨ ਮੂਰਖ ਆਗਮ ਸਾਸ ਸੁਨੇ ॥ ਅਪਨਾ ਆਪੁ ਤੂ ਕਬਹੁ ਨ ਛੋਡਸਿ ਸੁਆਨ ਪੂਛਿ ਜਿਉ ਰੇ ॥੪॥
ਇਕਿ ਪਾਖੰਡੀ ਨਾਮਿ ਨ ਰਾਚਹਿ ਇਕਿ ਹਰਿ ਹਰਿ ਚਰਣੀ ਰੇ ॥ ਪੂਰਬਿ ਲਿਖਿਆ ਪਾਵਸਿ ਨਾਨਕ ਰਸਨਾ ਨਾਮੁ ਜਪਿ ਰੇ ॥੫॥੪॥
ਮਾਰੂ ਮਹਲਾ ੧ ॥
ਸਲੋਕੁ ॥
ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਨੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਨਾਨਕ ਜਿਸੁ ਮਸਤਕਿ ਭਾਗ ॥੧॥
ਸਬਦੁ ॥
ਸਖੀ ਸਹੇਲੀ ਗਰਬਿ ਗਹੇਲੀ ॥ ਸੁਣਿ ਸਹ ਕੀ ਇਕ ਬਾਤ ਸੁਹੇਲੀ ॥੧॥
ਜੋ ਮੈ ਬੇਦਨ ਸਾ ਕਿਸੁ ਆਖਾ ਮਾਈ ॥ ਹਰਿ ਬਿਨੁ ਜੀਉ ਨ ਰਹੈ ਕੈਸੇ ਰਾਖਾ ਮਾਈ ॥੧॥ ਰਹਾਉ ॥
ਹਉ ਦੋਹਾਗਣਿ ਖਰੀ ਰੰਞਾਣੀ ॥ ਗਇਆ ਸੁ ਜੋਬਨੁ ਧਨ ਪਛੁਤਾਣੀ ॥੨॥
ਤੂ ਦਾਨਾ ਸਾਹਿਬੁ ਸਿਰਿ ਮੇਰਾ ॥ ਖਿਜਮਤਿ ਕਰੀ ਜਨੁ ਬੰਦਾ ਤੇਰਾ ॥੩॥
ਭਣਤਿ ਨਾਨਕੁ ਅੰਦੇਸਾ ਏਹੀ ॥ ਬਿਨੁ ਦਰਸਨ ਕੈਸੇ ਰਵਉ ਸਨੇਹੀ ॥੪॥੫॥

Ang 990

paap pathar taran na jaiee ||
bhau beRaa jeeau chaRaauoo ||
kahu naanak dhevai kaahoo ||4||2||
maaroo mahalaa pehilaa ghar pehilaa ||
karanee kaagadh man masavaanee buraa bhalaa dhui lekh pe ||
jiau jiau kirat chalaae tiau chaleeaai tau gun naahee a(n)t hare ||1||
chit chetas kee nahee baavariaa ||
har bisarat tere gun galiaa ||1|| rahaau ||
jaalee rain jaal dhin hooaa jetee ghaRee faahee tetee ||
ras ras chog chugeh nit faaseh chhooTas mooRe kavan gunee ||2||
kaiaa aaran man vich lohaa pa(n)ch agan tit laag rahee ||
koile paap paRe tis uoopar man jaliaa sa(n)n(h)ee chi(n)t bhiee ||3||
bhiaa manoor ka(n)chan fir hovai je gur milai tinehaa ||
ek naam a(n)mrit oh dhevai tau naanak tirasaTas dhehaa ||4||3||
maaroo mahalaa pehilaa ||
bimal majhaar basas niramal jal padhaman jaaval re ||
padhaman jaaval jal ras sa(n)gat sa(n)g dhokh nahee re ||1||
dhaadhar too kabeh na jaanas re ||
bhakhas sibaal basas niramal jal a(n)mrit na lakhas re ||1|| rahaau ||
bas jal nit na vasat aleeal mer chachaa gun re ||
cha(n)dh kumudhanee dhoorahu nivasas anabhau kaaran re ||2||
a(n)mirat kha(n)dd dhoodh madh sa(n)chas too ban chaatur re ||
apanaa aap too kabahu na chhoddas pisan preet jiau re ||3||
pa(n)ddit sa(n)g vaseh jan moorakh aagam saas sune ||
apanaa aap too kabahu na chhoddas suaan poochh jiau re ||4||
eik paakha(n)ddee naam na raacheh ik har har charanee re ||
poorab likhiaa paavas naanak rasanaa naam jap re ||5||4||
maaroo mahalaa pehilaa ||
salok ||
patit puneet asa(n)kh hoh har charanee man laag ||
aThasaTh teerath naam prabh naanak jis masatak bhaag ||1||
sabadh ||
sakhee sahelee garab gahelee ||
sun seh kee ik baat suhelee ||1||
jo mai bedhan saa kis aakhaa maiee ||
har bin jeeau na rahai kaise raakhaa maiee ||1|| rahaau ||
hau dhohaagan kharee ra(n)n(j)aanee ||
giaa su joban dhan pachhutaanee ||2||
too dhaanaa saahib sir meraa ||
khijamat karee jan ba(n)dhaa teraa ||3||
bhanat naanak a(n)dhesaa ehee ||
bin dharasan kaise ravau sanehee ||4||5||