ਭਣਤਿ ਨਾਨਕੁ ਜਨੋ ਰਵੈ ਜੇ ਹਰਿ ਮਨੋ ਮਨ ਪਵਨ ਸਿਉ ਅੰਮ੍ਰਿਤੁ ਪੀਜੈ ॥ ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥੩॥੯॥
ਮਾਰੂ ਮਹਲਾ ੧ ॥
ਮਾਇਆ ਮੁਈ ਨ ਮਨੁ ਮੁਆ ਸਰੁ ਲਹਰੀ ਮੈ ਮਤੁ ॥ ਬੋਹਿਥੁ ਜਲ ਸਿਰਿ ਤਰਿ ਟਿਕੈ ਸਾਚਾ ਵਖਰੁ ਜਿਤੁ ॥ ਮਾਣਕੁ ਮਨ ਮਹਿ ਮਨੁ ਮਾਰਸੀ ਸਚਿ ਨ ਲਾਗੈ ਕਤੁ ॥ ਰਾਜਾ ਤਖਤਿ ਟਿਕੈ ਗੁਣੀ ਭੈ ਪੰਚਾਇਣ ਰਤੁ ॥੧॥
ਬਾਬਾ ਸਾਚਾ ਸਾਹਿਬੁ ਦੂਰਿ ਨ ਦੇਖੁ ॥ ਸਰਬ ਜੋਤਿ ਜਗਜੀਵਨਾ ਸਿਰਿ ਸਿਰਿ ਸਾਚਾ ਲੇਖੁ ॥੧॥ ਰਹਾਉ ॥
ਬ੍ਰਹਮਾ ਬਿਸਨੁ ਰਿਖੀ ਮੁਨੀ ਸੰਕਰੁ ਇੰਦੁ ਤਪੈ ਭੇਖਾਰੀ ॥ ਮਾਨੈ ਹੁਕਮੁ ਸੋਹੈ ਦਰਿ ਸਾਚੈ ਆਕੀ ਮਰਹਿ ਅਫਾਰੀ ॥ ਜੰਗਮ ਜੋਧ ਜਤੀ ਸੰਨਿਆਸੀ ਗੁਰਿ ਪੂਰੈ ਵੀਚਾਰੀ ॥ ਬਿਨੁ ਸੇਵਾ ਫਲੁ ਕਬਹੁ ਨ ਪਾਵਸਿ ਸੇਵਾ ਕਰਣੀ ਸਾਰੀ ॥੨॥
ਨਿਧਨਿਆ ਧਨੁ ਨਿਗੁਰਿਆ ਗੁਰੁ ਨਿੰਮਾਣਿਆ ਤੂ ਮਾਣੁ ॥ ਅੰਧੁਲੈ ਮਾਣਕੁ ਗੁਰੁ ਪਕੜਿਆ ਨਿਤਾਣਿਆ ਤੂ ਤਾਣੁ ॥ ਹੋਮ ਜਪਾ ਨਹੀ ਜਾਣਿਆ ਗੁਰਮਤੀ ਸਾਚੁ ਪਛਾਣੁ ॥ ਨਾਮ ਬਿਨਾ ਨਾਹੀ ਦਰਿ ਢੋਈ ਝੂਠਾ ਆਵਣ ਜਾਣੁ ॥੩॥
ਸਾਚਾ ਨਾਮੁ ਸਲਾਹੀਐ ਸਾਚੇ ਤੇ ਤ੍ਰਿਪਤਿ ਹੋਇ ॥ ਗਿਆਨ ਰਤਨਿ ਮਨੁ ਮਾਜੀਐ ਬਹੁੜਿ ਨ ਮੈਲਾ ਹੋਇ ॥ ਜਬ ਲਗੁ ਸਾਹਿਬੁ ਮਨਿ ਵਸੈ ਤਬ ਲਗੁ ਬਿਘਨੁ ਨ ਹੋਇ ॥ ਨਾਨਕ ਸਿਰੁ ਦੇ ਛੁਟੀਐ ਮਨਿ ਤਨਿ ਸਾਚਾ ਸੋਇ ॥੪॥੧੦॥
ਮਾਰੂ ਮਹਲਾ ੧ ॥
ਜੋਗੀ ਜੁਗਤਿ ਨਾਮੁ ਨਿਰਮਾਇਲੁ ਤਾ ਕੈ ਮੈਲੁ ਨ ਰਾਤੀ ॥ ਪ੍ਰੀਤਮ ਨਾਥੁ ਸਦਾ ਸਚੁ ਸੰਗੇ ਜਨਮ ਮਰਣ ਗਤਿ ਬੀਤੀ ॥੧॥
ਗੁਸਾਈ ਤੇਰਾ ਕਹਾ ਨਾਮੁ ਕੈਸੇ ਜਾਤੀ ॥ ਜਾ ਤਉ ਭੀਤਰਿ ਮਹਲਿ ਬੁਲਾਵਹਿ ਪੂਛਉ ਬਾਤ ਨਿਰੰਤੀ ॥੧॥ ਰਹਾਉ ॥
ਬ੍ਰਹਮਣੁ ਬ੍ਰਹਮ ਗਿਆਨ ਇਸਨਾਨੀ ਹਰਿ ਗੁਣ ਪੂਜੇ ਪਾਤੀ ॥ ਏਕੋ ਨਾਮੁ ਏਕੁ ਨਾਰਾਇਣੁ ਤ੍ਰਿਭਵਣ ਏਕਾ ਜੋਤੀ ॥੨॥
ਜਿਹਵਾ ਡੰਡੀ ਇਹੁ ਘਟੁ ਛਾਬਾ ਤੋਲਉ ਨਾਮੁ ਅਜਾਚੀ ॥ ਏਕੋ ਹਾਟੁ ਸਾਹੁ ਸਭਨਾ ਸਿਰਿ ਵਣਜਾਰੇ ਇਕ ਭਾਤੀ ॥੩॥
ਦੋਵੈ ਸਿਰੇ ਸਤਿਗੁਰੂ ਨਿਬੇੜੇ ਸੋ ਬੂਝੈ ਜਿਸੁ ਏਕ ਲਿਵ ਲਾਗੀ ਜੀਅਹੁ ਰਹੈ ਨਿਭਰਾਤੀ ॥ ਸਬਦੁ ਵਸਾਏ ਭਰਮੁ ਚੁਕਾਏ ਸਦਾ ਸੇਵਕੁ ਦਿਨੁ ਰਾਤੀ ॥੪॥
ਊਪਰਿ ਗਗਨੁ ਗਗਨ ਪਰਿ ਗੋਰਖੁ ਤਾ ਕਾ ਅਗਮੁ ਗੁਰੂ ਪੁਨਿ ਵਾਸੀ ॥ ਗੁਰ ਬਚਨੀ ਬਾਹਰਿ ਘਰਿ ਏਕੋ ਨਾਨਕੁ ਭਇਆ ਉਦਾਸੀ ॥੫॥੧੧॥
bhanat naanak jano ravai je har mano man pavan siau a(n)mrit peejai ||
meen kee chapal siau jugat man raakheeaai uddai neh ha(n)s neh ka(n)dh chheejai ||3||9||
maaroo mahalaa pehilaa ||
maiaa muiee na man muaa sar laharee mai mat ||
bohith jal sir tar Tikai saachaa vakhar jit ||
maanak man meh man maarasee sach na laagai kat ||
raajaa takhat Tikai gunee bhai pa(n)chain rat ||1||
baabaa saachaa saahib dhoor na dhekh ||
sarab jot jagajeevanaa sir sir saachaa lekh ||1|| rahaau ||
brahamaa bisan rikhee munee sa(n)kar i(n)dh tapai bhekhaaree ||
maanai hukam sohai dhar saachai aakee mareh afaaree ||
ja(n)gam jodh jatee sa(n)niaasee gur poorai veechaaree ||
bin sevaa fal kabahu na paavas sevaa karanee saaree ||2||
nidhaniaa dhan niguriaa gur ni(n)maaniaa too maan ||
a(n)dhulai maanak gur pakaRiaa nitaaniaa too taan ||
hom japaa nahee jaaniaa gurmatee saach pachhaan ||
naam binaa naahee dhar ddoiee jhooThaa aavan jaan ||3||
saachaa naam salaaheeaai saache te tirapat hoi ||
giaan ratan man maajeeaai bahuR na mailaa hoi ||
jab lag saahib man vasai tab lag bighan na hoi ||
naanak sir dhe chhuTeeaai man tan saachaa soi ||4||10||
maaroo mahalaa pehilaa ||
jogee jugat naam niramail taa kai mail na raatee ||
preetam naath sadhaa sach sa(n)ge janam maran gat beetee ||1||
gusaiee teraa kahaa naam kaise jaatee ||
jaa tau bheetar mahal bulaaveh poochhau baat nira(n)tee ||1|| rahaau ||
brahaman braham giaan isanaanee har gun pooje paatee ||
eko naam ek naarain tirabhavan ekaa jotee ||2||
jihavaa dda(n)ddee ih ghaT chhaabaa tolau naam ajaachee ||
eko haaT saahu sabhanaa sir vanajaare ik bhaatee ||3||
dhovai sire satiguroo nibeRe so boojhai jis ek liv laagee jeeahu rahai nibharaatee ||
sabadh vasaae bharam chukaae sadhaa sevak dhin raatee ||4||
uoopar gagan gagan par gorakh taa kaa agam guroo pun vaasee ||
gur bachanee baahar ghar eko naanak bhiaa udhaasee ||5||11||