Sri Guru Granth Sahib

ਅੰਗ ੯੯੩

ਰਾਗੁ ਮਾਰੂ ਮਹਲਾ ੧ ਘਰੁ ੫
ੴ ਸਤਿਗੁਰ ਪ੍ਰਸਾਦਿ ॥
ਅਹਿਨਿਸਿ ਜਾਗੈ ਨੀਦ ਨ ਸੋਵੈ ॥ ਸੋ ਜਾਣੈ ਜਿਸੁ ਵੇਦਨ ਹੋਵੈ ॥ ਪ੍ਰੇਮ ਕੇ ਕਾਨ ਲਗੇ ਤਨ ਭੀਤਰਿ ਵੈਦੁ ਕਿ ਜਾਣੈ ਕਾਰੀ ਜੀਉ ॥੧॥
ਜਿਸ ਨੋ ਸਾਚਾ ਸਿਫਤੀ ਲਾਏ ॥ ਗੁਰਮੁਖਿ ਵਿਰਲੇ ਕਿਸੈ ਬੁਝਾਏ ॥ ਅੰਮ੍ਰਿਤ ਕੀ ਸਾਰ ਸੋਈ ਜਾਣੈ ਜਿ ਅੰਮ੍ਰਿਤ ਕਾ ਵਾਪਾਰੀ ਜੀਉ ॥੧॥ ਰਹਾਉ ॥
ਪਿਰ ਸੇਤੀ ਧਨ ਪ੍ਰੇਮੁ ਰਚਾਏ ॥ ਗੁਰ ਕੈ ਸਬਦਿ ਤਥਾ ਚਿਤੁ ਲਾਏ ॥ ਸਹਜ ਸੇਤੀ ਧਨ ਖਰੀ ਸੁਹੇਲੀ ਤ੍ਰਿਸਨਾ ਤਿਖਾ ਨਿਵਾਰੀ ਜੀਉ ॥੨॥
ਸਹਸਾ ਤੋੜੇ ਭਰਮੁ ਚੁਕਾਏ ॥ ਸਹਜੇ ਸਿਫਤੀ ਧਣਖੁ ਚੜਾਏ ॥ ਗੁਰ ਕੈ ਸਬਦਿ ਮਰੈ ਮਨੁ ਮਾਰੇ ਸੁੰਦਰਿ ਜੋਗਾਧਾਰੀ ਜੀਉ ॥੩॥
ਹਉਮੈ ਜਲਿਆ ਮਨਹੁ ਵਿਸਾਰੇ ॥ ਜਮ ਪੁਰਿ ਵਜਹਿ ਖੜਗ ਕਰਾਰੇ ॥ ਅਬ ਕੈ ਕਹਿਐ ਨਾਮੁ ਨ ਮਿਲਈ ਤੂ ਸਹੁ ਜੀਅੜੇ ਭਾਰੀ ਜੀਉ ॥੪॥
ਮਾਇਆ ਮਮਤਾ ਪਵਹਿ ਖਿਆਲੀ ॥ ਜਮ ਪੁਰਿ ਫਾਸਹਿਗਾ ਜਮ ਜਾਲੀ ॥ ਹੇਤ ਕੇ ਬੰਧਨ ਤੋੜਿ ਨ ਸਾਕਹਿ ਤਾ ਜਮੁ ਕਰੇ ਖੁਆਰੀ ਜੀਉ ॥੫॥
ਨਾ ਹਉ ਕਰਤਾ ਨਾ ਮੈ ਕੀਆ ॥ ਅੰਮ੍ਰਿਤੁ ਨਾਮੁ ਸਤਿਗੁਰਿ ਦੀਆ ॥ ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ਨਾਨਕ ਸਰਣਿ ਤੁਮਾਰੀ ਜੀਉ ॥੬॥੧॥੧੨॥
ਮਾਰੂ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਜਹ ਬੈਸਾਲਹਿ ਤਹ ਬੈਸਾ ਸੁਆਮੀ ਜਹ ਭੇਜਹਿ ਤਹ ਜਾਵਾ ॥ ਸਭ ਨਗਰੀ ਮਹਿ ਏਕੋ ਰਾਜਾ ਸਭੇ ਪਵਿਤੁ ਹਹਿ ਥਾਵਾ ॥੧॥
ਬਾਬਾ ਦੇਹਿ ਵਸਾ ਸਚ ਗਾਵਾ ॥ ਜਾ ਤੇ ਸਹਜੇ ਸਹਜਿ ਸਮਾਵਾ ॥੧॥ ਰਹਾਉ ॥
ਬੁਰਾ ਭਲਾ ਕਿਛੁ ਆਪਸ ਤੇ ਜਾਨਿਆ ਏਈ ਸਗਲ ਵਿਕਾਰਾ ॥ ਇਹੁ ਫੁਰਮਾਇਆ ਖਸਮ ਕਾ ਹੋਆ ਵਰਤੈ ਇਹੁ ਸੰਸਾਰਾ ॥੨॥
ਇੰਦ੍ਰੀ ਧਾਤੁ ਸਬਲ ਕਹੀਅਤ ਹੈ ਇੰਦ੍ਰੀ ਕਿਸ ਤੇ ਹੋਈ ॥ ਆਪੇ ਖੇਲ ਕਰੈ ਸਭਿ ਕਰਤਾ ਐਸਾ ਬੂਝੈ ਕੋਈ ॥੩॥
ਗੁਰ ਪਰਸਾਦੀ ਏਕ ਲਿਵ ਲਾਗੀ ਦੁਬਿਧਾ ਤਦੇ ਬਿਨਾਸੀ ॥ ਜੋ ਤਿਸੁ ਭਾਣਾ ਸੋ ਸਤਿ ਕਰਿ ਮਾਨਿਆ ਕਾਟੀ ਜਮ ਕੀ ਫਾਸੀ ॥੪॥
ਭਣਤਿ ਨਾਨਕੁ ਲੇਖਾ ਮਾਗੈ ਕਵਨਾ ਜਾ ਚੂਕਾ ਮਨਿ ਅਭਿਮਾਨਾ ॥ ਤਾਸੁ ਤਾਸੁ ਧਰਮ ਰਾਇ ਜਪਤੁ ਹੈ ਪਏ ਸਚੇ ਕੀ ਸਰਨਾ ॥੫॥੧॥
ਮਾਰੂ ਮਹਲਾ ੩ ॥
ਆਵਣ ਜਾਣਾ ਨਾ ਥੀਐ ਨਿਜ ਘਰਿ ਵਾਸਾ ਹੋਇ ॥ ਸਚੁ ਖਜਾਨਾ ਬਖਸਿਆ ਆਪੇ ਜਾਣੈ ਸੋਇ ॥੧॥

Ang 993

raag maaroo mahalaa pehilaa ghar panjavaa
ikOankaar satigur prasaadh ||
ahinis jaagai needh na sovai ||
so jaanai jis vedhan hovai ||
prem ke kaan lage tan bheetar vaidh k jaanai kaaree jeeau ||1||
jis no saachaa sifatee laae || gurmukh virale kisai bujhaae ||
a(n)mirat kee saar soiee jaanai j a(n)mirat kaa vaapaaree jeeau ||1|| rahaau ||
pir setee dhan prem rachaae ||
gur kai sabadh tathaa chit laae ||
sahaj setee dhan kharee suhelee tirasanaa tikhaa nivaaree jeeau ||2||
sahasaa toRe bharam chukaae ||
sahaje sifatee dhanakh chaRaae ||
gur kai sabadh marai man maare su(n)dhar jogaadhaaree jeeau ||3||
haumai jaliaa manahu visaare ||
jam pur vajeh khaRag karaare ||
ab kai kahiaai naam na miliee too sahu jeeaRe bhaaree jeeau ||4||
maiaa mamataa paveh khiaalee ||
jam pur faasahigaa jam jaalee ||
het ke ba(n)dhan toR na saakeh taa jam kare khuaaree jeeau ||5||
naa hau karataa naa mai keeaa ||
a(n)mrit naam satigur dheeaa ||
jis too dheh tisai kiaa chaaraa naanak saran tumaaree jeeau ||6||1||12||
maaroo mahalaa teejaa ghar pehilaa
ikOankaar satigur prasaadh ||
jeh baisaaleh teh baisaa suaamee jeh bhejeh teh jaavaa ||
sabh nagaree meh eko raajaa sabhe pavit heh thaavaa ||1||
baabaa dheh vasaa sach gaavaa ||
jaa te sahaje sahaj samaavaa ||1|| rahaau ||
buraa bhalaa kichh aapas te jaaniaa eiee sagal vikaaraa ||
eih furamaiaa khasam kaa hoaa varatai ih sa(n)saaraa ||2||
ei(n)dhree dhaat sabal kaheeat hai i(n)dhree kis te hoiee ||
aape khel karai sabh karataa aaisaa boojhai koiee ||3||
gur parasaadhee ek liv laagee dhubidhaa tadhe binaasee ||
jo tis bhaanaa so sat kar maaniaa kaaTee jam kee faasee ||4||
bhanat naanak lekhaa maagai kavanaa jaa chookaa man abhimaanaa ||
taas taas dharam rai japat hai pe sache kee saranaa ||5||1||
maaroo mahalaa teejaa ||
aavan jaanaa naa theeaai nij ghar vaasaa hoi ||
sach khajaanaa bakhasiaa aape jaanai soi ||1||