Sri Guru Granth Sahib

ਅੰਗ ੯੯੪

ਏ ਮਨ ਹਰਿ ਜੀਉ ਚੇਤਿ ਤੂ ਮਨਹੁ ਤਜਿ ਵਿਕਾਰ ॥ ਗੁਰ ਕੈ ਸਬਦਿ ਧਿਆਇ ਤੂ ਸਚਿ ਲਗੀ ਪਿਆਰੁ ॥੧॥ ਰਹਾਉ ॥
ਐਥੈ ਨਾਵਹੁ ਭੁਲਿਆ ਫਿਰਿ ਹਥੁ ਕਿਥਾਊ ਨ ਪਾਇ ॥ ਜੋਨੀ ਸਭਿ ਭਵਾਈਅਨਿ ਬਿਸਟਾ ਮਾਹਿ ਸਮਾਇ ॥੨॥
ਵਡਭਾਗੀ ਗੁਰੁ ਪਾਇਆ ਪੂਰਬਿ ਲਿਖਿਆ ਮਾਇ ॥ ਅਨਦਿਨੁ ਸਚੀ ਭਗਤਿ ਕਰਿ ਸਚਾ ਲਏ ਮਿਲਾਇ ॥੩॥
ਆਪੇ ਸ੍ਰਿਸਟਿ ਸਭ ਸਾਜੀਅਨੁ ਆਪੇ ਨਦਰਿ ਕਰੇਇ ॥ ਨਾਨਕ ਨਾਮਿ ਵਡਿਆਈਆ ਜੈ ਭਾਵੈ ਤੈ ਦੇਇ ॥੪॥੨॥
ਮਾਰੂ ਮਹਲਾ ੩ ॥
ਪਿਛਲੇ ਗੁਨਹ ਬਖਸਾਇ ਜੀਉ ਅਬ ਤੂ ਮਾਰਗਿ ਪਾਇ ॥ ਹਰਿ ਕੀ ਚਰਣੀ ਲਾਗਿ ਰਹਾ ਵਿਚਹੁ ਆਪੁ ਗਵਾਇ ॥੧॥
ਮੇਰੇ ਮਨ ਗੁਰਮੁਖਿ ਨਾਮੁ ਹਰਿ ਧਿਆਇ ॥ ਸਦਾ ਹਰਿ ਚਰਣੀ ਲਾਗਿ ਰਹਾ ਇਕ ਮਨਿ ਏਕੈ ਭਾਇ ॥੧॥ ਰਹਾਉ ॥
ਨਾ ਮੈ ਜਾਤਿ ਨ ਪਤਿ ਹੈ ਨਾ ਮੈ ਥੇਹੁ ਨ ਥਾਉ ॥ ਸਬਦਿ ਭੇਦਿ ਭ੍ਰਮੁ ਕਟਿਆ ਗੁਰਿ ਨਾਮੁ ਦੀਆ ਸਮਝਾਇ ॥੨॥
ਇਹੁ ਮਨੁ ਲਾਲਚ ਕਰਦਾ ਫਿਰੈ ਲਾਲਚਿ ਲਾਗਾ ਜਾਇ ॥ ਧੰਧੈ ਕੂੜਿ ਵਿਆਪਿਆ ਜਮ ਪੁਰਿ ਚੋਟਾ ਖਾਇ ॥੩॥
ਨਾਨਕ ਸਭੁ ਕਿਛੁ ਆਪੇ ਆਪਿ ਹੈ ਦੂਜਾ ਨਾਹੀ ਕੋਇ ॥ ਭਗਤਿ ਖਜਾਨਾ ਬਖਸਿਓਨੁ ਗੁਰਮੁਖਾ ਸੁਖੁ ਹੋਇ ॥੪॥੩॥
ਮਾਰੂ ਮਹਲਾ ੩ ॥
ਸਚਿ ਰਤੇ ਸੇ ਟੋਲਿ ਲਹੁ ਸੇ ਵਿਰਲੇ ਸੰਸਾਰਿ ॥ ਤਿਨ ਮਿਲਿਆ ਮੁਖੁ ਉਜਲਾ ਜਪਿ ਨਾਮੁ ਮੁਰਾਰਿ ॥੧॥
ਬਾਬਾ ਸਾਚਾ ਸਾਹਿਬੁ ਰਿਦੈ ਸਮਾਲਿ ॥ ਸਤਿਗੁਰੁ ਅਪਨਾ ਪੁਛਿ ਦੇਖੁ ਲੇਹੁ ਵਖਰੁ ਭਾਲਿ ॥੧॥ ਰਹਾਉ ॥
ਇਕੁ ਸਚਾ ਸਭ ਸੇਵਦੀ ਧੁਰਿ ਭਾਗਿ ਮਿਲਾਵਾ ਹੋਇ ॥ ਗੁਰਮੁਖਿ ਮਿਲੇ ਸੇ ਨ ਵਿਛੁੜਹਿ ਪਾਵਹਿ ਸਚੁ ਸੋਇ ॥੨॥
ਇਕਿ ਭਗਤੀ ਸਾਰ ਨ ਜਾਣਨੀ ਮਨਮੁਖ ਭਰਮਿ ਭੁਲਾਇ ॥ ਓਨਾ ਵਿਚਿ ਆਪਿ ਵਰਤਦਾ ਕਰਣਾ ਕਿਛੂ ਨ ਜਾਇ ॥੩॥
ਜਿਸੁ ਨਾਲਿ ਜੋਰੁ ਨ ਚਲਈ ਖਲੇ ਕੀਚੈ ਅਰਦਾਸਿ ॥ ਨਾਨਕ ਗੁਰਮੁਖਿ ਨਾਮੁ ਮਨਿ ਵਸੈ ਤਾ ਸੁਣਿ ਕਰੇ ਸਾਬਾਸਿ ॥੪॥੪॥
ਮਾਰੂ ਮਹਲਾ ੩ ॥
ਮਾਰੂ ਤੇ ਸੀਤਲੁ ਕਰੇ ਮਨੂਰਹੁ ਕੰਚਨੁ ਹੋਇ ॥ ਸੋ ਸਾਚਾ ਸਾਲਾਹੀਐ ਤਿਸੁ ਜੇਵਡੁ ਅਵਰੁ ਨ ਕੋਇ ॥੧॥
ਮੇਰੇ ਮਨ ਅਨਦਿਨੁ ਧਿਆਇ ਹਰਿ ਨਾਉ ॥ ਸਤਿਗੁਰ ਕੈ ਬਚਨਿ ਅਰਾਧਿ ਤੂ ਅਨਦਿਨੁ ਗੁਣ ਗਾਉ ॥੧॥ ਰਹਾਉ ॥
ਗੁਰਮੁਖਿ ਏਕੋ ਜਾਣੀਐ ਜਾ ਸਤਿਗੁਰੁ ਦੇਇ ਬੁਝਾਇ ॥ ਸੋ ਸਤਿਗੁਰੁ ਸਾਲਾਹੀਐ ਜਿਦੂ ਏਹ ਸੋਝੀ ਪਾਇ ॥੨॥
ਸਤਿਗੁਰੁ ਛੋਡਿ ਦੂਜੈ ਲਗੇ ਕਿਆ ਕਰਨਿ ਅਗੈ ਜਾਇ ॥ ਜਮ ਪੁਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੩॥

Ang 994

e man har jeeau chet too manahu taj vikaar ||
gur kai sabadh dhiaai too sach lagee piaar ||1|| rahaau ||
aaithai naavahu bhuliaa fir hath kithaauoo na pai ||
jonee sabh bhavaieean bisaTaa maeh samai ||2||
vaddabhaagee gur paiaa poorab likhiaa mai ||
anadhin sachee bhagat kar sachaa le milai ||3||
aape sirasaT sabh saajeean aape nadhar karei ||
naanak naam vaddiaaieeaa jai bhaavai tai dhei ||4||2||
maaroo mahalaa teejaa ||
pichhale guneh bakhasai jeeau ab too maarag pai ||
har kee charanee laag rahaa vichahu aap gavai ||1||
mere man gurmukh naam har dhiaai ||
sadhaa har charanee laag rahaa ik man ekai bhai ||1|| rahaau ||
naa mai jaat na pat hai naa mai theh na thaau ||
sabadh bhedh bhram kaTiaa gur naam dheeaa samajhai ||2||
eih man laalach karadhaa firai laalach laagaa jai ||
dha(n)dhai kooR viaapiaa jam pur choTaa khai ||3||
naanak sabh kichh aape aap hai dhoojaa naahee koi ||
bhagat khajaanaa bakhasion gurmukhaa sukh hoi ||4||3||
maaroo mahalaa teejaa ||
sach rate se Tol lahu se virale sa(n)saar ||
tin miliaa mukh ujalaa jap naam muraar ||1||
baabaa saachaa saahib ridhai samaal ||
satigur apanaa puchh dhekh leh vakhar bhaal ||1|| rahaau ||
eik sachaa sabh sevadhee dhur bhaag milaavaa hoi ||
gurmukh mile se na vichhuReh paaveh sach soi ||2||
eik bhagatee saar na jaananee manmukh bharam bhulai ||
onaa vich aap varatadhaa karanaa kichhoo na jai ||3||
jis naal jor na chaliee khale keechai aradhaas ||
naanak gurmukh naam man vasai taa sun kare saabaas ||4||4||
maaroo mahalaa teejaa ||
maaroo te seetal kare manoorahu ka(n)chan hoi ||
so saachaa saalaaheeaai tis jevadd avar na koi ||1||
mere man anadhin dhiaai har naau ||
satigur kai bachan araadh too anadhin gun gaau ||1|| rahaau ||
gurmukh eko jaaneeaai jaa satigur dhei bujhai ||
so satigur saalaaheeaai jidhoo eh sojhee pai ||2||
satigur chhodd dhoojai lage kiaa karan agai jai ||
jam pur badhe maare’eh bahutee milai sajai ||3||