ਮੇਰਾ ਪ੍ਰਭੁ ਵੇਪਰਵਾਹੁ ਹੈ ਨਾ ਤਿਸੁ ਤਿਲੁ ਨ ਤਮਾਇ ॥ ਨਾਨਕ ਤਿਸੁ ਸਰਣਾਈ ਭਜਿ ਪਉ ਆਪੇ ਬਖਸਿ ਮਿਲਾਇ ॥੪॥੫॥
ਮਾਰੂ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਜਪਿਓ ਨਾਮੁ ਸੁਕ ਜਨਕ ਗੁਰ ਬਚਨੀ ਹਰਿ ਹਰਿ ਸਰਣਿ ਪਰੇ ॥ ਦਾਲਦੁ ਭੰਜਿ ਸੁਦਾਮੇ ਮਿਲਿਓ ਭਗਤੀ ਭਾਇ ਤਰੇ ॥ ਭਗਤਿ ਵਛਲੁ ਹਰਿ ਨਾਮੁ ਕ੍ਰਿਤਾਰਥੁ ਗੁਰਮੁਖਿ ਕ੍ਰਿਪਾ ਕਰੇ ॥੧॥
ਮੇਰੇ ਮਨ ਨਾਮੁ ਜਪਤ ਉਧਰੇ ॥ ਧ੍ਰੂ ਪ੍ਰਹਿਲਾਦੁ ਬਿਦਰੁ ਦਾਸੀ ਸੁਤੁ ਗੁਰਮੁਖਿ ਨਾਮਿ ਤਰੇ ॥੧॥ ਰਹਾਉ ॥
ਕਲਜੁਗਿ ਨਾਮੁ ਪ੍ਰਧਾਨੁ ਪਦਾਰਥੁ ਭਗਤ ਜਨਾ ਉਧਰੇ ॥ ਨਾਮਾ ਜੈਦੇਉ ਕਬੀਰੁ ਤ੍ਰਿਲੋਚਨੁ ਸਭਿ ਦੋਖ ਗਏ ਚਮਰੇ ॥ ਗੁਰਮੁਖਿ ਨਾਮਿ ਲਗੇ ਸੇ ਉਧਰੇ ਸਭਿ ਕਿਲਬਿਖ ਪਾਪ ਟਰੇ ॥੨॥
ਜੋ ਜੋ ਨਾਮੁ ਜਪੈ ਅਪਰਾਧੀ ਸਭਿ ਤਿਨ ਕੇ ਦੋਖ ਪਰਹਰੇ ॥ ਬੇਸੁਆ ਰਵਤ ਅਜਾਮਲੁ ਉਧਰਿਓ ਮੁਖਿ ਬੋਲੈ ਨਾਰਾਇਣੁ ਨਰਹਰੇ ॥ ਨਾਮੁ ਜਪਤ ਉਗ੍ਰਸੈਣਿ ਗਤਿ ਪਾਈ ਤੋੜਿ ਬੰਧਨ ਮੁਕਤਿ ਕਰੇ ॥੩॥
ਜਨ ਕਉ ਆਪਿ ਅਨੁਗ੍ਰਹੁ ਕੀਆ ਹਰਿ ਅੰਗੀਕਾਰੁ ਕਰੇ ॥ ਸੇਵਕ ਪੈਜ ਰਖੈ ਮੇਰਾ ਗੋਵਿਦੁ ਸਰਣਿ ਪਰੇ ਉਧਰੇ ॥ ਜਨ ਨਾਨਕ ਹਰਿ ਕਿਰਪਾ ਧਾਰੀ ਉਰ ਧਰਿਓ ਨਾਮੁ ਹਰੇ ॥੪॥੧॥
ਮਾਰੂ ਮਹਲਾ ੪ ॥
ਸਿਧ ਸਮਾਧਿ ਜਪਿਓ ਲਿਵ ਲਾਈ ਸਾਧਿਕ ਮੁਨਿ ਜਪਿਆ ॥ ਜਤੀ ਸਤੀ ਸੰਤੋਖੀ ਧਿਆਇਆ ਮੁਖਿ ਇੰਦ੍ਰਾਦਿਕ ਰਵਿਆ ॥ ਸਰਣਿ ਪਰੇ ਜਪਿਓ ਤੇ ਭਾਏ ਗੁਰਮੁਖਿ ਪਾਰਿ ਪਇਆ ॥੧॥
ਮੇਰੇ ਮਨ ਨਾਮੁ ਜਪਤ ਤਰਿਆ ॥ ਧੰਨਾ ਜਟੁ ਬਾਲਮੀਕੁ ਬਟਵਾਰਾ ਗੁਰਮੁਖਿ ਪਾਰਿ ਪਇਆ ॥੧॥ ਰਹਾਉ ॥
ਸੁਰਿ ਨਰ ਗਣ ਗੰਧਰਬੇ ਜਪਿਓ ਰਿਖਿ ਬਪੁਰੈ ਹਰਿ ਗਾਇਆ ॥ ਸੰਕਰਿ ਬ੍ਰਹਮੈ ਦੇਵੀ ਜਪਿਓ ਮੁਖਿ ਹਰਿ ਹਰਿ ਨਾਮੁ ਜਪਿਆ ॥ ਹਰਿ ਹਰਿ ਨਾਮਿ ਜਿਨਾ ਮਨੁ ਭੀਨਾ ਤੇ ਗੁਰਮੁਖਿ ਪਾਰਿ ਪਇਆ ॥੨॥
ਕੋਟਿ ਕੋਟਿ ਤੇਤੀਸ ਧਿਆਇਓ ਹਰਿ ਜਪਤਿਆ ਅੰਤੁ ਨ ਪਾਇਆ ॥ ਬੇਦ ਪੁਰਾਣ ਸਿਮ੍ਰਿਤਿ ਹਰਿ ਜਪਿਆ ਮੁਖਿ ਪੰਡਿਤ ਹਰਿ ਗਾਇਆ ॥ ਨਾਮੁ ਰਸਾਲੁ ਜਿਨਾ ਮਨਿ ਵਸਿਆ ਤੇ ਗੁਰਮੁਖਿ ਪਾਰਿ ਪਇਆ ॥੩॥
ਅਨਤ ਤਰੰਗੀ ਨਾਮੁ ਜਿਨ ਜਪਿਆ ਮੈ ਗਣਤ ਨ ਕਰਿ ਸਕਿਆ ॥ ਗੋਬਿਦੁ ਕ੍ਰਿਪਾ ਕਰੇ ਥਾਇ ਪਾਏ ਜੋ ਹਰਿ ਪ੍ਰਭ ਮਨਿ ਭਾਇਆ ॥ ਗੁਰਿ ਧਾਰਿ ਕ੍ਰਿਪਾ ਹਰਿ ਨਾਮੁ ਦ੍ਰਿੜਾਇਓ ਜਨ ਨਾਨਕ ਨਾਮੁ ਲਇਆ ॥੪॥੨॥
meraa prabh veparavaahu hai naa tis til na tamai ||
naanak tis saranaiee bhaj pau aape bakhas milai ||4||5||
maaroo mahalaa chauthhaa ghar doojaa
ikOankaar satigur prasaadh ||
japio naam suk janak gur bachanee har har saran pare ||
dhaaladh bha(n)j sudhaame milio bhagatee bhai tare ||
bhagat vachhal har naam kirataarath gurmukh kirapaa kare ||1||
mere man naam japat udhare ||
dhraoo prahilaadh bidhar dhaasee sut gurmukh naam tare ||1|| rahaau ||
kalajug naam pradhaan padhaarath bhagat janaa udhare ||
naamaa jaidheau kabeer tiralochan sabh dhokh ge chamare ||
gurmukh naam lage se udhare sabh kilabikh paap Tare ||2||
jo jo naam japai aparaadhee sabh tin ke dhokh parahare ||
besuaa ravat ajaamal udhario mukh bolai naarain narahare ||
naam japat ugrasain gat paiee toR ba(n)dhan mukat kare ||3||
jan kau aap anugrahu keeaa har a(n)geekaar kare ||
sevak paij rakhai meraa govidh saran pare udhare ||
jan naanak har kirapaa dhaaree ur dhario naam hare ||4||1||
maaroo mahalaa chauthhaa ||
sidh samaadh japio liv laiee saadhik mun japiaa ||
jatee satee sa(n)tokhee dhiaaiaa mukh i(n)dhraadhik raviaa ||
saran pare japio te bhaae gurmukh paar piaa ||1||
mere man naam japat tariaa ||
dha(n)naa jaT baalameek baTavaaraa gurmukh paar piaa ||1|| rahaau ||
sur nar gan ga(n)dharabe japio rikh bapurai har gaiaa ||
sa(n)kar brahamai dhevee japio mukh har har naam japiaa ||
har har naam jinaa man bheenaa te gurmukh paar piaa ||2||
koT koT tetees dhiaaio har japatiaa a(n)t na paiaa ||
bedh puraan simirat har japiaa mukh pa(n)ddit har gaiaa ||
naam rasaal jinaa man vasiaa te gurmukh paar piaa ||3||
anat tara(n)gee naam jin japiaa mai ganat na kar sakiaa ||
gobidh kirapaa kare thai paae jo har prabh man bhaiaa ||
gur dhaar kirapaa har naam dhiraRaio jan naanak naam liaa ||4||2||