Sri Guru Granth Sahib

ਅੰਗ ੯੯੬

ਮਾਰੂ ਮਹਲਾ ੪ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਨਾਮੁ ਨਿਧਾਨੁ ਲੈ ਗੁਰਮਤਿ ਹਰਿ ਪਤਿ ਪਾਇ ॥ ਹਲਤਿ ਪਲਤਿ ਨਾਲਿ ਚਲਦਾ ਹਰਿ ਅੰਤੇ ਲਏ ਛਡਾਇ ॥ ਜਿਥੈ ਅਵਘਟ ਗਲੀਆ ਭੀੜੀਆ ਤਿਥੈ ਹਰਿ ਹਰਿ ਮੁਕਤਿ ਕਰਾਇ ॥੧॥
ਮੇਰੇ ਸਤਿਗੁਰਾ ਮੈ ਹਰਿ ਹਰਿ ਨਾਮੁ ਦ੍ਰਿੜਾਇ ॥ ਮੇਰਾ ਮਾਤ ਪਿਤਾ ਸੁਤ ਬੰਧਪੋ ਮੈ ਹਰਿ ਬਿਨੁ ਅਵਰੁ ਨ ਮਾਇ ॥੧॥ ਰਹਾਉ ॥
ਮੈ ਹਰਿ ਬਿਰਹੀ ਹਰਿ ਨਾਮੁ ਹੈ ਕੋਈ ਆਣਿ ਮਿਲਾਵੈ ਮਾਇ ॥ ਤਿਸੁ ਆਗੈ ਮੈ ਜੋਦੜੀ ਮੇਰਾ ਪ੍ਰੀਤਮੁ ਦੇਇ ਮਿਲਾਇ ॥ ਸਤਿਗੁਰੁ ਪੁਰਖੁ ਦਇਆਲ ਪ੍ਰਭੁ ਹਰਿ ਮੇਲੇ ਢਿਲ ਨ ਪਾਇ ॥੨॥
ਜਿਨ ਹਰਿ ਹਰਿ ਨਾਮੁ ਨ ਚੇਤਿਓ ਸੇ ਭਾਗਹੀਣ ਮਰਿ ਜਾਇ ॥ ਓਇ ਫਿਰਿ ਫਿਰਿ ਜੋਨਿ ਭਵਾਈਅਹਿ ਮਰਿ ਜੰਮਹਿ ਆਵੈ ਜਾਇ ॥ ਓਇ ਜਮ ਦਰਿ ਬਧੇ ਮਾਰੀਅਹਿ ਹਰਿ ਦਰਗਹ ਮਿਲੈ ਸਜਾਇ ॥੩॥
ਤੂ ਪ੍ਰਭੁ ਹਮ ਸਰਣਾਗਤੀ ਮੋ ਕਉ ਮੇਲਿ ਲੈਹੁ ਹਰਿ ਰਾਇ ॥ ਹਰਿ ਧਾਰਿ ਕ੍ਰਿਪਾ ਜਗਜੀਵਨਾ ਗੁਰ ਸਤਿਗੁਰ ਕੀ ਸਰਣਾਇ ॥ ਹਰਿ ਜੀਉ ਆਪਿ ਦਇਆਲੁ ਹੋਇ ਜਨ ਨਾਨਕ ਹਰਿ ਮੇਲਾਇ ॥੪॥੧॥੩॥
ਮਾਰੂ ਮਹਲਾ ੪ ॥
ਹਉ ਪੂੰਜੀ ਨਾਮੁ ਦਸਾਇਦਾ ਕੋ ਦਸੇ ਹਰਿ ਧਨੁ ਰਾਸਿ ॥ ਹਉ ਤਿਸੁ ਵਿਟਹੁ ਖਨ ਖੰਨੀਐ ਮੈ ਮੇਲੇ ਹਰਿ ਪ੍ਰਭ ਪਾਸਿ ॥ ਮੈ ਅੰਤਰਿ ਪ੍ਰੇਮੁ ਪਿਰੰਮ ਕਾ ਕਿਉ ਸਜਣੁ ਮਿਲੈ ਮਿਲਾਸਿ ॥੧॥
ਮਨ ਪਿਆਰਿਆ ਮਿਤ੍ਰਾ ਮੈ ਹਰਿ ਹਰਿ ਨਾਮੁ ਧਨੁ ਰਾਸਿ ॥ ਗੁਰਿ ਪੂਰੈ ਨਾਮੁ ਦ੍ਰਿੜਾਇਆ ਹਰਿ ਧੀਰਕ ਹਰਿ ਸਾਬਾਸਿ ॥੧॥ ਰਹਾਉ ॥
ਹਰਿ ਹਰਿ ਆਪਿ ਮਿਲਾਇ ਗੁਰੁ ਮੈ ਦਸੇ ਹਰਿ ਧਨੁ ਰਾਸਿ ॥ ਬਿਨੁ ਗੁਰ ਪ੍ਰੇਮੁ ਨ ਲਭਈ ਜਨ ਵੇਖਹੁ ਮਨਿ ਨਿਰਜਾਸਿ ॥ ਹਰਿ ਗੁਰ ਵਿਚਿ ਆਪੁ ਰਖਿਆ ਹਰਿ ਮੇਲੇ ਗੁਰ ਸਾਬਾਸਿ ॥੨॥
ਸਾਗਰ ਭਗਤਿ ਭੰਡਾਰ ਹਰਿ ਪੂਰੇ ਸਤਿਗੁਰ ਪਾਸਿ ॥ ਸਤਿਗੁਰੁ ਤੁਠਾ ਖੋਲਿ ਦੇਇ ਮੁਖਿ ਗੁਰਮੁਖਿ ਹਰਿ ਪਰਗਾਸਿ ॥ ਮਨਮੁਖਿ ਭਾਗ ਵਿਹੂਣਿਆ ਤਿਖ ਮੁਈਆ ਕੰਧੀ ਪਾਸਿ ॥੩॥
ਗੁਰੁ ਦਾਤਾ ਦਾਤਾਰੁ ਹੈ ਹਉ ਮਾਗਉ ਦਾਨੁ ਗੁਰ ਪਾਸਿ ॥ ਚਿਰੀ ਵਿਛੁੰਨਾ ਮੇਲਿ ਪ੍ਰਭ ਮੈ ਮਨਿ ਤਨਿ ਵਡੜੀ ਆਸ ॥ ਗੁਰ ਭਾਵੈ ਸੁਣਿ ਬੇਨਤੀ ਜਨ ਨਾਨਕ ਕੀ ਅਰਦਾਸਿ ॥੪॥੨॥੪॥
ਮਾਰੂ ਮਹਲਾ ੪ ॥
ਹਰਿ ਹਰਿ ਕਥਾ ਸੁਣਾਇ ਪ੍ਰਭ ਗੁਰਮਤਿ ਹਰਿ ਰਿਦੈ ਸਮਾਣੀ ॥ ਜਪਿ ਹਰਿ ਹਰਿ ਕਥਾ ਵਡਭਾਗੀਆ ਹਰਿ ਉਤਮ ਪਦੁ ਨਿਰਬਾਣੀ ॥

Ang 996

maaroo mahalaa chauthhaa ghar teejaa
ikOankaar satigur prasaadh ||
har har naam nidhaan lai gurmat har pat pai ||
halat palat naal chaladhaa har a(n)te le chhaddai ||
jithai avaghaT galeeaa bheeReeaa tithai har har mukat karai ||1||
mere satiguraa mai har har naam dhiraRai ||
meraa maat pitaa sut ba(n)dhapo mai har bin avar na mai ||1|| rahaau ||
mai har birahee har naam hai koiee aan milaavai mai ||
tis aagai mai jodhaRee meraa preetam dhei milai ||
satigur purakh dhiaal prabh har mele ddil na pai ||2||
jin har har naam na chetio se bhaagaheen mar jai ||
oi fir fir jon bhavaie’eeh mar ja(n)meh aavai jai ||
oi jam dhar badhe maare’eh har dharageh milai sajai ||3||
too prabh ham saranaagatee mo kau mel laih har rai ||
har dhaar kirapaa jagajeevanaa gur satigur kee saranai ||
har jeeau aap dhiaal hoi jan naanak har melai ||4||1||3||
maaroo mahalaa chauthhaa ||
hau poo(n)jee naam dhasaidhaa ko dhase har dhan raas ||
hau tis viTahu khan kha(n)neeaai mai mele har prabh paas ||
mai a(n)tar prem pira(n)m kaa kiau sajan milai milaas ||1||
man piaariaa mitraa mai har har naam dhan raas ||
gur poorai naam dhiraRaiaa har dheerak har saabaas ||1|| rahaau ||
har har aap milai gur mai dhase har dhan raas ||
bin gur prem na labhiee jan vekhahu man nirajaas ||
har gur vich aap rakhiaa har mele gur saabaas ||2||
saagar bhagat bha(n)ddaar har poore satigur paas ||
satigur tuThaa khol dhei mukh gurmukh har paragaas ||
manmukh bhaag vihooniaa tikh muieeaa ka(n)dhee paas ||3||
gur dhaataa dhaataar hai hau maagau dhaan gur paas ||
chiree vichhu(n)naa mel prabh mai man tan vaddaRee aas ||
gur bhaavai sun benatee jan naanak kee aradhaas ||4||2||4||
maaroo mahalaa chauthhaa ||
har har kathaa sunai prabh gurmat har ridhai samaanee ||
jap har har kathaa vaddabhaageeaa har utam padh nirabaanee ||