Sri Guru Granth Sahib

ਅੰਗ ੯੯੮

ਸੁਖ ਸਾਗਰੁ ਅੰਮ੍ਰਿਤੁ ਹਰਿ ਨਾਉ ॥ ਮੰਗਤ ਜਨੁ ਜਾਚੈ ਹਰਿ ਦੇਹੁ ਪਸਾਉ ॥ ਹਰਿ ਸਤਿ ਸਤਿ ਸਦਾ ਹਰਿ ਸਤਿ ਹਰਿ ਸਤਿ ਮੇਰੈ ਮਨਿ ਭਾਵੈ ਜੀਉ ॥੨॥
ਨਵੇ ਛਿਦ੍ਰ ਸ੍ਰਵਹਿ ਅਪਵਿਤ੍ਰਾ ॥ ਬੋਲਿ ਹਰਿ ਨਾਮ ਪਵਿਤ੍ਰ ਸਭਿ ਕਿਤਾ ॥ ਜੇ ਹਰਿ ਸੁਪ੍ਰਸੰਨੁ ਹੋਵੈ ਮੇਰਾ ਸੁਆਮੀ ਹਰਿ ਸਿਮਰਤ ਮਲੁ ਲਹਿ ਜਾਵੈ ਜੀਉ ॥੩॥
ਮਾਇਆ ਮੋਹੁ ਬਿਖਮੁ ਹੈ ਭਾਰੀ ॥ ਕਿਉ ਤਰੀਐ ਦੁਤਰੁ ਸੰਸਾਰੀ ॥ ਸਤਿਗੁਰੁ ਬੋਹਿਥੁ ਦੇਇ ਪ੍ਰਭੁ ਸਾਚਾ ਜਪਿ ਹਰਿ ਹਰਿ ਪਾਰਿ ਲੰਘਾਵੈ ਜੀਉ ॥੪॥
ਤੂ ਸਰਬਤ੍ਰ ਤੇਰਾ ਸਭੁ ਕੋਈ ॥ ਜੋ ਤੂ ਕਰਹਿ ਸੋਈ ਪ੍ਰਭ ਹੋਈ ॥ ਜਨੁ ਨਾਨਕੁ ਗੁਣ ਗਾਵੈ ਬੇਚਾਰਾ ਹਰਿ ਭਾਵੈ ਹਰਿ ਥਾਇ ਪਾਵੈ ਜੀਉ ॥੫॥੧॥੭॥
ਮਾਰੂ ਮਹਲਾ ੪ ॥
ਹਰਿ ਹਰਿ ਨਾਮੁ ਜਪਹੁ ਮਨ ਮੇਰੇ ॥ ਸਭਿ ਕਿਲਵਿਖ ਕਾਟੈ ਹਰਿ ਤੇਰੇ ॥ ਹਰਿ ਧਨੁ ਰਾਖਹੁ ਹਰਿ ਧਨੁ ਸੰਚਹੁ ਹਰਿ ਚਲਦਿਆ ਨਾਲਿ ਸਖਾਈ ਜੀਉ ॥੧॥
ਜਿਸ ਨੋ ਕ੍ਰਿਪਾ ਕਰੇ ਸੋ ਧਿਆਵੈ ॥ ਨਿਤ ਹਰਿ ਜਪੁ ਜਾਪੈ ਜਪਿ ਹਰਿ ਸੁਖੁ ਪਾਵੈ ॥ ਗੁਰ ਪਰਸਾਦੀ ਹਰਿ ਰਸੁ ਆਵੈ ਜਪਿ ਹਰਿ ਹਰਿ ਪਾਰਿ ਲੰਘਾਈ ਜੀਉ ॥੧॥ ਰਹਾਉ ॥
ਨਿਰਭਉ ਨਿਰੰਕਾਰੁ ਸਤਿ ਨਾਮੁ ॥ ਜਗ ਮਹਿ ਸ੍ਰੇਸਟੁ ਊਤਮ ਕਾਮੁ ॥ ਦੁਸਮਨ ਦੂਤ ਜਮਕਾਲੁ ਠੇਹ ਮਾਰਉ ਹਰਿ ਸੇਵਕ ਨੇੜਿ ਨ ਜਾਈ ਜੀਉ ॥੨॥
ਜਿਸੁ ਉਪਰਿ ਹਰਿ ਕਾ ਮਨੁ ਮਾਨਿਆ ॥ ਸੋ ਸੇਵਕੁ ਚਹੁ ਜੁਗ ਚਹੁ ਕੁੰਟ ਜਾਨਿਆ ॥ ਜੇ ਉਸ ਕਾ ਬੁਰਾ ਕਹੈ ਕੋਈ ਪਾਪੀ ਤਿਸੁ ਜਮਕੰਕਰੁ ਖਾਈ ਜੀਉ ॥੩॥
ਸਭ ਮਹਿ ਏਕੁ ਨਿਰੰਜਨ ਕਰਤਾ ॥ ਸਭਿ ਕਰਿ ਕਰਿ ਵੇਖੈ ਅਪਣੇ ਚਲਤਾ ॥ ਜਿਸੁ ਹਰਿ ਰਾਖੈ ਤਿਸੁ ਕਉਣੁ ਮਾਰੈ ਜਿਸੁ ਕਰਤਾ ਆਪਿ ਛਡਾਈ ਜੀਉ ॥੪॥
ਹਉ ਅਨਦਿਨੁ ਨਾਮੁ ਲਈ ਕਰਤਾਰੇ ॥ ਜਿਨਿ ਸੇਵਕ ਭਗਤ ਸਭੇ ਨਿਸਤਾਰੇ ॥ ਦਸ ਅਠ ਚਾਰਿ ਵੇਦ ਸਭਿ ਪੂਛਹੁ ਜਨ ਨਾਨਕ ਨਾਮੁ ਛਡਾਈ ਜੀਉ ॥੫॥੨॥੮॥
ਮਾਰੂ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਡਰਪੈ ਧਰਤਿ ਅਕਾਸੁ ਨਖੵਤ੍ਰਾ ਸਿਰ ਊਪਰਿ ਅਮਰੁ ਕਰਾਰਾ ॥ ਪਉਣੁ ਪਾਣੀ ਬੈਸੰਤਰੁ ਡਰਪੈ ਡਰਪੈ ਇੰਦ੍ਰੁ ਬਿਚਾਰਾ ॥੧॥
ਏਕਾ ਨਿਰਭਉ ਬਾਤ ਸੁਨੀ ॥ ਸੋ ਸੁਖੀਆ ਸੋ ਸਦਾ ਸੁਹੇਲਾ ਜੋ ਗੁਰ ਮਿਲਿ ਗਾਇ ਗੁਨੀ ॥੧॥ ਰਹਾਉ ॥
ਦੇਹਧਾਰ ਅਰੁ ਦੇਵਾ ਡਰਪਹਿ ਸਿਧ ਸਾਧਿਕ ਡਰਿ ਮੁਇਆ ॥ ਲਖ ਚਉਰਾਸੀਹ ਮਰਿ ਮਰਿ ਜਨਮੇ ਫਿਰਿ ਫਿਰਿ ਜੋਨੀ ਜੋਇਆ ॥੨॥

Ang 998

sukh saagar a(n)mrit har naau ||
ma(n)gat jan jaachai har dheh pasaau ||
har sat sat sadhaa har sat har sat merai man bhaavai jeeau ||2||
nave chhidhr sraveh apavitraa ||
bol har naam pavitr sabh kitaa ||
je har suprasa(n)n hovai meraa suaamee har simarat mal leh jaavai jeeau ||3||
maiaa moh bikham hai bhaaree ||
kiau tareeaai dhutar sa(n)saaree ||
satigur bohith dhei prabh saachaa jap har har paar la(n)ghaavai jeeau ||4||
too sarabatr teraa sabh koiee ||
jo too kareh soiee prabh hoiee ||
jan naanak gun gaavai bechaaraa har bhaavai har thai paavai jeeau ||5||1||7||
maaroo mahalaa chauthhaa ||
har har naam japahu man mere ||
sabh kilavikh kaaTai har tere ||
har dhan raakhahu har dhan sa(n)chahu har chaladhiaa naal sakhaiee jeeau ||1||
jis no kirapaa kare so dhiaavai ||
nit har jap jaapai jap har sukh paavai ||
gur parasaadhee har ras aavai jap har har paar la(n)ghaiee jeeau ||1|| rahaau ||
nirabhau nira(n)kaar sat naam ||
jag meh sresaT uootam kaam ||
dhusaman dhoot jamakaal Theh maarau har sevak neR na jaiee jeeau ||2||
jis upar har kaa man maaniaa ||
so sevak chahu jug chahu ku(n)T jaaniaa ||
je us kaa buraa kahai koiee paapee tis jamaka(n)kar khaiee jeeau ||3||
sabh meh ek nira(n)jan karataa ||
sabh kar kar vekhai apane chalataa ||
jis har raakhai tis kaun maarai jis karataa aap chhaddaiee jeeau ||4||
hau anadhin naam liee karataare ||
jin sevak bhagat sabhe nisataare ||
dhas aTh chaar vedh sabh poochhahu jan naanak naam chhaddaiee jeeau ||5||2||8||
maaroo mahalaa panjavaa ghar doojaa
ikOankaar satigur prasaadh ||
ddarapai dharat akaas nakhayetraa sir uoopar amar karaaraa ||
paun paanee baisa(n)tar ddarapai ddarapai i(n)dhr bichaaraa ||1||
ekaa nirabhau baat sunee ||
so sukheeaa so sadhaa suhelaa jo gur mil gai gunee ||1|| rahaau ||
dhehadhaar ar dhevaa ddarapeh sidh saadhik ddar muiaa ||
lakh chauraaseeh mar mar janame fir fir jonee joiaa ||2||