ਰਾਜਸੁ ਸਾਤਕੁ ਤਾਮਸੁ ਡਰਪਹਿ ਕੇਤੇ ਰੂਪ ਉਪਾਇਆ ॥ ਛਲ ਬਪੁਰੀ ਇਹ ਕਉਲਾ ਡਰਪੈ ਅਤਿ ਡਰਪੈ ਧਰਮ ਰਾਇਆ ॥੩॥
ਸਗਲ ਸਮਗ੍ਰੀ ਡਰਹਿ ਬਿਆਪੀ ਬਿਨੁ ਡਰ ਕਰਣੈਹਾਰਾ ॥ ਕਹੁ ਨਾਨਕ ਭਗਤਨ ਕਾ ਸੰਗੀ ਭਗਤ ਸੋਹਹਿ ਦਰਬਾਰਾ ॥੪॥੧॥
ਮਾਰੂ ਮਹਲਾ ੫ ॥
ਪਾਂਚ ਬਰਖ ਕੋ ਅਨਾਥੁ ਧ੍ਰੂ ਬਾਰਿਕੁ ਹਰਿ ਸਿਮਰਤ ਅਮਰ ਅਟਾਰੇ ॥ ਪੁਤ੍ਰ ਹੇਤਿ ਨਾਰਾਇਣੁ ਕਹਿਓ ਜਮਕੰਕਰ ਮਾਰਿ ਬਿਦਾਰੇ ॥੧॥
ਮੇਰੇ ਠਾਕੁਰ ਕੇਤੇ ਅਗਨਤ ਉਧਾਰੇ ॥ ਮੋਹਿ ਦੀਨ ਅਲਪ ਮਤਿ ਨਿਰਗੁਣ ਪਰਿਓ ਸਰਣਿ ਦੁਆਰੇ ॥੧॥ ਰਹਾਉ ॥
ਬਾਲਮੀਕੁ ਸੁਪਚਾਰੋ ਤਰਿਓ ਬਧਿਕ ਤਰੇ ਬਿਚਾਰੇ ॥ ਏਕ ਨਿਮਖ ਮਨ ਮਾਹਿ ਅਰਾਧਿਓ ਗਜਪਤਿ ਪਾਰਿ ਉਤਾਰੇ ॥੨॥
ਕੀਨੀ ਰਖਿਆ ਭਗਤ ਪ੍ਰਹਿਲਾਦੈ ਹਰਨਾਖਸ ਨਖਹਿ ਬਿਦਾਰੇ ॥ ਬਿਦਰੁ ਦਾਸੀ ਸੁਤੁ ਭਇਓ ਪੁਨੀਤਾ ਸਗਲੇ ਕੁਲ ਉਜਾਰੇ ॥੩॥
ਕਵਨ ਪਰਾਧ ਬਤਾਵਉ ਅਪੁਨੇ ਮਿਥਿਆ ਮੋਹ ਮਗਨਾਰੇ ॥ ਆਇਓ ਸਾਮ ਨਾਨਕ ਓਟ ਹਰਿ ਕੀ ਲੀਜੈ ਭੁਜਾ ਪਸਾਰੇ ॥੪॥੨॥
ਮਾਰੂ ਮਹਲਾ ੫ ॥
ਵਿਤ ਨਵਿਤ ਭ੍ਰਮਿਓ ਬਹੁ ਭਾਤੀ ਅਨਿਕ ਜਤਨ ਕਰਿ ਧਾਏ ॥ ਜੋ ਜੋ ਕਰਮ ਕੀਏ ਹਉ ਹਉਮੈ ਤੇ ਤੇ ਭਏ ਅਜਾਏ ॥੧॥
ਅਵਰ ਦਿਨ ਕਾਹੂ ਕਾਜ ਨ ਲਾਏ ॥ ਸੋ ਦਿਨੁ ਮੋ ਕਉ ਦੀਜੈ ਪ੍ਰਭ ਜੀਉ ਜਾ ਦਿਨ ਹਰਿ ਜਸੁ ਗਾਏ ॥੧॥ ਰਹਾਉ ॥
ਪੁਤ੍ਰ ਕਲਤ੍ਰ ਗ੍ਰਿਹ ਦੇਖਿ ਪਸਾਰਾ ਇਸ ਹੀ ਮਹਿ ਉਰਝਾਏ ॥ ਮਾਇਆ ਮਦ ਚਾਖਿ ਭਏ ਉਦਮਾਤੇ ਹਰਿ ਹਰਿ ਕਬਹੁ ਨ ਗਾਏ ॥੨॥
ਇਹ ਬਿਧਿ ਖੋਜੀ ਬਹੁ ਪਰਕਾਰਾ ਬਿਨੁ ਸੰਤਨ ਨਹੀ ਪਾਏ ॥ ਤੁਮ ਦਾਤਾਰ ਵਡੇ ਪ੍ਰਭ ਸੰਮ੍ਰਥ ਮਾਗਨ ਕਉ ਦਾਨੁ ਆਏ ॥੩॥
ਤਿਆਗਿਓ ਸਗਲਾ ਮਾਨੁ ਮਹਤਾ ਦਾਸ ਰੇਣ ਸਰਣਾਏ ॥ ਕਹੁ ਨਾਨਕ ਹਰਿ ਮਿਲਿ ਭਏ ਏਕੈ ਮਹਾ ਅਨੰਦ ਸੁਖ ਪਾਏ ॥੪॥੩॥
ਮਾਰੂ ਮਹਲਾ ੫ ॥
ਕਵਨ ਥਾਨ ਧੀਰਿਓ ਹੈ ਨਾਮਾ ਕਵਨ ਬਸਤੁ ਅਹੰਕਾਰਾ ॥ ਕਵਨ ਚਿਹਨ ਸੁਨਿ ਊਪਰਿ ਛੋਹਿਓ ਮੁਖ ਤੇ ਸੁਨਿ ਕਰਿ ਗਾਰਾ ॥੧॥
ਸੁਨਹੁ ਰੇ ਤੂ ਕਉਨੁ ਕਹਾ ਤੇ ਆਇਓ ॥ ਏਤੀ ਨ ਜਾਨਉ ਕੇਤੀਕ ਮੁਦਤਿ ਚਲਤੇ ਖਬਰਿ ਨ ਪਾਇਓ ॥੧॥ ਰਹਾਉ ॥
ਸਹਨ ਸੀਲ ਪਵਨ ਅਰੁ ਪਾਣੀ ਬਸੁਧਾ ਖਿਮਾ ਨਿਭਰਾਤੇ ॥ ਪੰਚ ਤਤ ਮਿਲਿ ਭਇਓ ਸੰਜੋਗਾ ਇਨ ਮਹਿ ਕਵਨ ਦੁਰਾਤੇ ॥੨॥
ਜਿਨਿ ਰਚਿ ਰਚਿਆ ਪੁਰਖਿ ਬਿਧਾਤੈ ਨਾਲੇ ਹਉਮੈ ਪਾਈ ॥ ਜਨਮ ਮਰਣੁ ਉਸ ਹੀ ਕਉ ਹੈ ਰੇ ਓਹਾ ਆਵੈ ਜਾਈ ॥੩॥
ਬਰਨੁ ਚਿਹਨੁ ਨਾਹੀ ਕਿਛੁ ਰਚਨਾ ਮਿਥਿਆ ਸਗਲ ਪਸਾਰਾ ॥ ਭਣਤਿ ਨਾਨਕੁ ਜਬ ਖੇਲੁ ਉਝਾਰੈ ਤਬ ਏਕੈ ਏਕੰਕਾਰਾ ॥੪॥੪॥
raajas saatak taamas ddarapeh kete roop upaiaa ||
chhal bapuree ieh kaulaa ddarapai at ddarapai dharam raiaa ||3||
sagal samagree ddareh biaapee bin ddar karanaihaaraa ||
kahu naanak bhagatan kaa sa(n)gee bhagat soheh dharabaaraa ||4||1||
maaroo mahalaa panjavaa ||
paa(n)ch barakh ko anaath dhraoo baarik har simarat amar aTaare ||
putr het naarain kahio jamaka(n)kar maar bidhaare ||1||
mere Thaakur kete aganat udhaare ||
moh dheen alap mat niragun pario saran dhuaare ||1|| rahaau ||
baalameek supachaaro tario badhik tare bichaare ||
ek nimakh man maeh araadhio gajapat paar utaare ||2||
keenee rakhiaa bhagat prahilaadhai haranaakhas nakheh bidhaare ||
bidhar dhaasee sut bhio puneetaa sagale kul ujaare ||3||
kavan paraadh bataavau apune mithiaa moh maganaare ||
aaio saam naanak oT har kee leejai bhujaa pasaare ||4||2||
maaroo mahalaa panjavaa ||
vit navit bhramio bahu bhaatee anik jatan kar dhaae ||
jo jo karam ke’ee hau haumai te te bhe ajaae ||1||
avar dhin kaahoo kaaj na laae ||
so dhin mo kau dheejai prabh jeeau jaa dhin har jas gaae ||1|| rahaau ||
putr kalatr gireh dhekh pasaaraa is hee meh urajhaae ||
maiaa madh chaakh bhe udhamaate har har kabahu na gaae ||2||
eeh bidh khojee bahu parakaaraa bin sa(n)tan nahee paae ||
tum dhaataar vadde prabh sa(n)mrath maagan kau dhaan aae ||3||
tiaagio sagalaa maan mahataa dhaas ren saranaae ||
kahu naanak har mil bhe ekai mahaa ana(n)dh sukh paae ||4||3||
maaroo mahalaa panjavaa ||
kavan thaan dheerio hai naamaa kavan basat aha(n)kaaraa ||
kavan chihan sun uoopar chhohio mukh te sun kar gaaraa ||1||
sunahu re too kaun kahaa te aaio ||
etee na jaanau keteek mudhat chalate khabar na paio ||1|| rahaau ||
sahan seel pavan ar paanee basudhaa khimaa nibharaate ||
pa(n)ch tat mil bhio sa(n)jogaa in meh kavan dhuraate ||2||
jin rach rachiaa purakh bidhaatai naale haumai paiee ||
janam maran us hee kau hai re ohaa aavai jaiee ||3||
baran chihan naahee kichh rachanaa mithiaa sagal pasaaraa ||
bhanat naanak jab khel ujhaarai tab ekai eka(n)kaaraa ||4||4||